ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਆਨਲਾਈਨ ਪੋਰਟਲ ਰਾਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ...
Advertisement

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਆਨਲਾਈਨ ਪੋਰਟਲ ਰਾਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ ਜਿਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਉਹ ਅਸਾਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਟੈਕਨੋਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ, ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ ਪੰਜ ਸਾਲ ਤੋਂ ਵੱਧ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਹੋਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈੱਬਸਾਈਟ ’ਤੇ 31 ਜੁਲਾਈ ਤੱਕ ਆਨਲਾਈਨ ਪੋਰਟਲ ਰਾਹੀਂ ਆਪਣੀ ਰਜਿਸਟ੍ਰਰੇਸ਼ਨ ਕਰ ਸਕਦੇ ਹਨ। -ਪੱਤਰ ਪ੍ਰੇਰਕ

Advertisement
Advertisement