DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Regularization Demands: ਹਾਈਡਲ ਦੇ ਠੇਕਾ ਕਾਮਿਆਂ ਦਾ ਧਰਨਾ ਜਾਰੀ

ਆਊਟਸੋਰਸਡ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਧਰਨਾ 5ਵੇਂ ਦਿਨ ਵੀ ਜਾਰੀ ਰਿਹਾ। ਹਾਜੀਪੁਰ ਵਿਖੇ ਸਥਿਤ ਐੱਸ ਈ ਸਿਵਲ ਡਿਜ਼ਾਇਨ ਤੇ ਨਿਰਮਾਣ ਦੇ ਮੁੱਖ ਦਫ਼ਤਰ ਮੂਹਰੇ ਧਰਨੇ ’ਤੇ ਬੈਠੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ...

  • fb
  • twitter
  • whatsapp
  • whatsapp
Advertisement
ਆਊਟਸੋਰਸਡ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਧਰਨਾ 5ਵੇਂ ਦਿਨ ਵੀ ਜਾਰੀ ਰਿਹਾ। ਹਾਜੀਪੁਰ ਵਿਖੇ ਸਥਿਤ ਐੱਸ ਈ ਸਿਵਲ ਡਿਜ਼ਾਇਨ ਤੇ ਨਿਰਮਾਣ ਦੇ ਮੁੱਖ ਦਫ਼ਤਰ ਮੂਹਰੇ ਧਰਨੇ ’ਤੇ ਬੈਠੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕਾਂਗਰਸੀ ਆਗੂ ਅਮਰਜੀਤ ਸਿੰਘ ਢਾਡੇਕਟਵਾਲ ਨੇ ਆਪਣਾ ਸਮਰਥਨ ਦਿੱਤਾ ਹੈ। ਉਨ੍ਹਾਂ ਧਰਨੇ ’ਚ ਪਹੁੰਚ ਕੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਤੇ ਪੰਜਾਬ ਸਰਕਾਰ ਤੋਂ ਚੋਣ ਵਾਅਦੇ ਅਨੁਸਾਰ ਸੂਬੇ ਦੇ ਆਊਟਸੋਰਸ ਤੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ’ਤੇ ਰੈਗੂਲਰ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂ ਰਾਜੇਸ਼ ਕੁਮਾਰ ਨੇ ਦਸਿਆ ਕਿ ਉਹ ਪਿਛਲੇ 10 ਸਾਲ ਤੋਂ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਮਹਿੰਗਾਈ ਦੇ ਦੌਰ ’ਚ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ। ਉਨ੍ਹਾਂ ਦਸਿਆ ਕਿ ਨਹਿਰੀ ਅਤੇ ਥਰਮਲ ਪਾਵਰ ਵਿਭਾਗ ’ਚ ਰਾਜ ਭਰ ਵਿੱਚ 278 ਦੇ ਕਰੀਬ ਮੁਲਾਜ਼ਮ ਆਊਟਸੋਰਸ ’ਤੇ ਕੰਮ ਕਰ ਰਹੇ ਹਨ। ਮੁਕੇਸ਼ ਕੁਮਾਰ, ਅਕਸ਼ੈ ਰੇੜੂ ਪੱਤੀ, ਪਵਨ ਕੁਮਾਰ ਅਤੇ ਸੁਮੀਤ ਰਾਜ ਨੇ ਕਿਹਾ ਕਿ ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣਾਂ ’ਚ ਹਰ ਤਰ੍ਹਾਂ ਦੇ ਕੱਚੇ,ਆਊਟਸੋਰਸ ਤੇ ਠੇਕਾ ਮੁਲਾਜ਼ਮ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜੋ ਵਫ਼ਾ ਨਾ ਹੋਣ ਕਾਰਨ ਉਨ੍ਹਾਂ ਸੰਰਘਸ਼ ਦਾ ਰਾਹ ਅਖ਼ਤਿਆਰ ਕੀਤਾ ਹੈ। ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਸੰਘਰਸ਼ ਦੇ ਰਾਹ ਪਿਆ ਹੋਇਆ ਹੈ। ਸਰਕਾਰ ਦੀਆਂ ਆਰਥਿਕ ਨੀਤੀਆਂ ਫੇਲ੍ਹ ਹੋਣ ਕਾਰਨ ਜਨਤਕ ਅਦਾਰੇ ਵੱਡੇ ਵਿੱਤੀ ਬੋਝ ਹੇਠਾਂ ਆ ਗਏ ਹਨ

Advertisement

Advertisement
Advertisement
×