ਕੁੱਕੜ ਪਿੰਡ ’ਚ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਪਿਛਲੀ ਦਿਨੀਂ ਲਗਾਤਾਰ ਭਾਰੀ ਬਾਰਿਸ਼ ਕਾਰਨ ਚਿੱਟੀ ਵੇਈਂ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਹੋਏ ਕੁੱਕੜ ਪਿੰਡ ਦੇ ਪਰਿਵਾਰਾਂ ਨੂੰ ਅੱਜ ਰਾਹਤ ਸਮੱਗਰੀ ਵੰਡੀ ਗਈ। ਇਸ...
Advertisement
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਪਿਛਲੀ ਦਿਨੀਂ ਲਗਾਤਾਰ ਭਾਰੀ ਬਾਰਿਸ਼ ਕਾਰਨ ਚਿੱਟੀ ਵੇਈਂ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਹੋਏ ਕੁੱਕੜ ਪਿੰਡ ਦੇ ਪਰਿਵਾਰਾਂ ਨੂੰ ਅੱਜ ਰਾਹਤ ਸਮੱਗਰੀ ਵੰਡੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਰਕੇ ਚਿੱਟੀ ਵੇਈਂ ਵਿੱਚ ਪਾਣੀ ਦਾ ਪੱਧਰ ਵਧਿਆ ਹੈ, ਜਿਸ ਦਾ ਅਸਰ ਵੇਈਂ ਨੇੜਲੇ ਨੀਂਵੇਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ’ਤੇ ਹੋਇਆ। ਉਨ੍ਹਾਂ ਲੋਕਾਂ ਨੂੰ ਭਰੋਸਾ ਦੁਆਇਆ ਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਨੂੰ ਇਕੱਲਾ ਨਹੀਂ ਛੱਡੇਗੀ ਅਤੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਉਪਰੰਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਚਿੱਟੀ ਵੇਈਂ ਵਿੱਚ ਪਾਣੀ ਦੇ ਵਹਾਅ ਅਤੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਵੀ ਲਿਆ ਗਿਆ।
Advertisement
Advertisement
Advertisement
×

