ਅਕਾਲ ਅਕੈਡਮੀ ਖਿੱਚੀਪੁਰ ’ਚ ਧਾਰਮਿਕ ਸਮਾਗਮ
ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਖਿੱਚੀਪੁਰ ਵੱਲੋਂ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਕਰਵਾਈ ਗਈ। ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਿਮਰਤਾ, ਸੇਵਾ ਅਤੇ ਭਗਤੀ ਨੂੰ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ...
Advertisement
ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਖਿੱਚੀਪੁਰ ਵੱਲੋਂ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਕਰਵਾਈ ਗਈ। ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਿਮਰਤਾ, ਸੇਵਾ ਅਤੇ ਭਗਤੀ ਨੂੰ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੱਤੀ ਗਈ। ਅਕਾਲ ਅਕੈਡਮੀ ਖਿੱਚੀਪੁਰ ਦੇ ਪ੍ਰਿੰਸੀਪਲ ਸੁਨੀਤਾ ਕਪਿਲ ਨੇ ਆਪਣੇ ਸੰਬੋਧਨ ਦੌਰਾਨ ਸਭ ਨੂੰ ਗੁਰੂ ਰਾਮਦਾਸ ਜੀ ਦੇ ਉਪਦੇਸ਼ਾਂ ’ਤੇ ਅਮਲ ਕਰਨ ਦੀ ਅਪੀਲ ਕੀਤੀ ਅਤੇ ਵਿਦਿਆਰਥੀਆਂ ਨੂੰ ਉੱਚ ਆਦਰਸ਼ਾਂ ਵਾਲੀ ਜ਼ਿੰਦਗੀ ਬਤੀਤ ਕਰਨ ਲਈ ਪ੍ਰੇਰਿਤ ਕੀਤਾ।
Advertisement
Advertisement