DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

International Democracy Day: ਧਾਰਮਿਕ ਸਿੱਖ ਸੰਸਥਾਵਾਂ ਦਾ ਪ੍ਰਬੰਧ ਸੰਗਤ ਦੀ ਮਰਜ਼ੀ ਨਾਲ ਹੋਵੇ: ਮਾਨ

ਅਕਾਲੀ ਦਲ (ਅ) ਨੇ ਕੌਮਾਂਤਰੀ ਜਮਹੂਰੀਅਤ ਦਿਹਾੜਾ ਮਨਾਇਆ

  • fb
  • twitter
  • whatsapp
  • whatsapp
featured-img featured-img
ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।
Advertisement

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਅੱਜ ਕੌਮਾਂਤਰੀ ਜਮਹੂਰੀਅਤ ਦਿਹਾੜੇ ਮੌਕੇ ਸਾਰਾਗੜ੍ਹੀ ਸਰਾਂ ਦੇ ਬਾਹਰ, ਹੈਰੀਟੇਜ ਸਟਰੀਟ ਵਿੱਚ ਵਿਸ਼ਾਲ ਇਕੱਠ ਕਰ ਕੇ ਜਮਹੂਰੀਅਤ ਦਿਹਾੜਾ ਮਨਾਇਆ ਗਿਆ। ਇਸ ਕਾਨਫਰੰਸ ਤੋਂ ਬਾਅਦ ਮਾਰਚ ਵੀ ਕੀਤਾ ਗਿਆ ਅਤੇ ਵੰਦੇ ਮਾਤਰਮ ਗੀਤ ’ਤੇ ਆਪਣਾ ਸਪਸ਼ਟ ਬਿਆਨ ਜਾਰੀ ਕਰਨ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਕਾਨਫਰੰਸ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਿੱਖ ਧਾਰਮਿਕ ਆਜ਼ਾਦੀ, ਪੰਥਕ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਤੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਸਣੇ ਕਈ ਅਹਿਮ ਮੁੱਦਿਆਂ ਨੂੰ ਉਭਾਰਿਆ।

ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ਦਾ ਪ੍ਰਬੰਧ ਸਿੱਖ ਸੰਗਤ ਦੀ ਮਰਜ਼ੀ ਨਾਲ ਹੋਣਾ ਚਾਹੀਦਾ ਹੈ। ਅੱਜ ਸਿੱਖ ਕੌਮ ਸਾਹਮਣੇ ਸਭ ਤੋਂ ਬੁਨਿਆਦੀ ਸਵਾਲ ਇਹ ਹੈ ਕਿ ਸਿੱਖ ਦੇ ਧਰਮ, ਵਿਸ਼ਵਾਸ, ਸੰਸਥਾਵਾਂ ਅਤੇ ਧਾਰਮਿਕ ਜੀਵਨ ਨੂੰ ਪਰਿਭਾਸ਼ਿਤ ਕਰਨ ਦਾ ਅੰਤਿਮ ਅਧਿਕਾਰ ਕਿਸ ਕੋਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਇਹ ਸਵਾਲ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਤੰਤਰ, ਅਮਰੀਕਾ, ਯੂਰੋਪੀਅਨ ਪਾਰਲੀਮੈਂਟ, ਬਰਤਾਨੀਆ ਅਤੇ ਕੈਨੇਡਾ ਦੀਆਂ ਪਾਰਲੀਮੈਂਟ ਅੱਗੇ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਸਿੱਖ ਨੂੰ ਉਸ ਦੇ ਧਾਰਮਿਕ ਵਿਸ਼ਵਾਸ ਅਤੇ ਜ਼ਮੀਰ ਦੇ ਵਿਰੁੱਧ ਕੋਈ ਸ਼ਬਦ ਗਾਉਣ ਜਾਂ ਉਚਾਰਨ ਕਰਨ ਲਈ ਮਜਬੂਰ ਕਰਨਾ ਧਾਰਮਿਕ ਆਜ਼ਾਦੀ ਦੇ ਸਿਧਾਂਤ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਨਾਗਰਿਕਾਂ ਤੋਂ ਕਾਨੂੰਨ ਦੀ ਪਾਲਣਾ ਕਰਵਾ ਸਕਦੀ ਹੈ, ਪਰ ਉਹ ਕਿਸੇ ਨਾਗਰਿਕ ਤੋਂ ਧਾਰਮਿਕ ਭਗਤੀ ਦੀ ਮੰਗ ਨਹੀਂ ਕਰ ਸਕਦੀ।

Advertisement

ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ, ਪ੍ਰੋ. ਮਹਿੰਦਰਪਾਲ ਸਿੰਘ, ਗੁਰਜੰਟ ਸਿੰਘ ਕੱਟੂ, ਉਪਕਾਰ ਸਿੰਘ ਸੰਧੂ ਆਦਿ ਮੌਜੂਦ ਸਨ।

Advertisement

Advertisement
×