ਗੁਰਦੁਆਰੇ ਦੀ ਜ਼ਮੀਨ ’ਤੇ ਕਬਜ਼ੇ ਦੇ ਮਾਮਲੇ ’ਚ ਪੁਲੀਸ ਤੋਂ ਰਿਪੋਰਟ ਤਲਬ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਧਲੇਤਾ ਵਿੱਚ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਗੁਰੂ ਰਵਿਦਾਸ ਮਹਾਰਾਜ ਗੁਰਦੁਆਰੇ ਦੀ ਜ਼ਮੀਨ ’ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐੱਸਐੱਸਪੀ ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ...
Advertisement
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਧਲੇਤਾ ਵਿੱਚ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਗੁਰੂ ਰਵਿਦਾਸ ਮਹਾਰਾਜ ਗੁਰਦੁਆਰੇ ਦੀ ਜ਼ਮੀਨ ’ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐੱਸਐੱਸਪੀ ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।
ਜਾਣਕਾਰੀ ਦਿੰਦਿਆਂ ਸ੍ਰੀ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਇੱਕ ਅਖ਼ਬਾਰ ਰਾਹੀਂ ਉਨ੍ਹਾਂ ਦੇ ਧਿਆਨ ’ਚ ਆਇਆ ਹੈ। ਇਸ ’ਚ ਪਿੰਡ ਧਲੇਤਾ ਵਿੱਚ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਗੁਰੂ ਰਵਿਦਾਸ ਗੁਰਦੁਆਰੇ ਦੀ ਜ਼ਮੀਨ ’ਤੇ ਕਬਜ਼ਾ ਕੀਤਾ ਗਿਆ ਹੈ। ਇਸ ’ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ 26-08-2025 ਨੂੰ ਤੱਥ ਅਤੇ ਸੂਚਨਾ ਉਪ ਕਪਤਾਨ ਪੁਲੀਸ ਰਾਹੀਂ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
Advertisement
Advertisement
Advertisement
×

