ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 31 ਅਕਤੂਬਰ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ, ਵਿੱਤ ਸਕੱਤਰ ਅਮਨਦੀਪ ਸ਼ਰਮਾ, ਪ੍ਰੈੱਸ ਸਕੱਤਰ ਸੁਰਜੀਤ ਮੁਹਾਲੀ ਜ਼ਿਲ੍ਹਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ , ਜਨਰਲ ਸਕੱਤਰ ਗਣੇਸ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਜੁਆਇੰਟ ਸਕੱਤਰ ਕੁਲਦੀਪ ਵਾਲੀਆ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਜੁਆਇੰਟ ਵਿੱਚ ਸਕੱਤਰ ਨਿਰਮੋਲਕ ਸਿੰਘ ਹੀਰਾ, ਪ੍ਰੈੱਸ ਸਕੱਤਰ ਰਗਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਜਥੇਬੰਦੀਆਂ ਦੀ ਜੱਦੋ ਜਹਿਦ ਮਗਰੋਂ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਤਬਾਦਲਾ ਨੀਤੀ ਤਿਆਰ ਕੀਤੀ ਹੈ। ਇਸ ਤਹਿਤ ਅਧਿਆਪਕਾਂ ਦੀਆਂ ਬਦਲੀਆਂ ਹੋ ਰਹੀਆਂ ਹਨ, ਪਰ ਬੀਤੇ ਦਿਨੀਂ ਆਮ ਆਦਮੀ ਦੀ ਸਰਕਾਰ ਵੱਲੋਂ ਖਾਸ ਲੋਕਾਂ ਦੀਆਂ ਬਦਲੀਆਂ ਆਫਲਾਈਨ ਕਰਕੇ ਆਨਲਾਈਨ ਤਬਾਦਲਾ ਨੀਤੀ ਨੂੰ ਸੱਟ ਮਾਰੀ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਜੱਜ ਦੀ ਅਧਿਆਪਕਾ (ਅੰਗਰੇਜ਼ੀ ਅਧਿਆਪਕਾ) ਪਤਨੀ ਦਾ ਜਲੰਧਰ ਦੇ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਤੋਂ ਕਲੋਤਾ ਸਕੂਲ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੀਤਾ ਤਬਾਦਲਾ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂਨੀਅਨ ਇਸ ਵਰਤਾਰੇ ਦਾ ਵਿਰੋਧ ਕਰੇਗੀ।