ਸੁਲਤਾਨਪੁਰ ਲੋਧੀ: ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਸ਼ਪਾਲ ਸਿੰਘ ਫਜਲਾਬਾਦ ਨੇ ਪਿੰਡ ਮਹਿੰਮਦਵਾਲ ’ਚ ਕਿਸਾਨੀ ਸੰਘਰਸ਼ ਜਿੱਤ ਕੇ ਆਏ ਆਗੂਆਂ ਨੂੰ ਸਨਮਾਨਤ ਕੀਤਾ। ਉਨ੍ਹਾਂ ਕਿਹਾ ਕਿ ਕਾਨੂੰਨਾਂ ਦਾ ਖਾਤਮਾ ਵੱਡੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਿੱਤ ਅਧੂਰੀ ਹੋਣ ਕਰਕੇ ਪੂਰਨ ਜਿੱਤ ਲਈ ਲੋਕਾਂ ਦੇ ਵੱਡੇ ਸਹਿਯੋਗ ਦੀ ਲੋੜ ਹੈ। ਆਉਣ ਵਾਲੇ ਸਮੇਂ ਵਿੱਚ ਅਜਿਹਾ ਦੁਖਾਂਤ ਨਾ ਵਾਪਰੇ ਇਸ ਲਈ ਵੀ ਸਭ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਸਨਮਾਨਤ ਕਰਨ ਮੌਕੇ ਬਾਬਾ ਜੈ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਬਲਵਿੰਦਰ ਸਿੰਘ ਬਾਜਵਾ, ਰਘਬੀਰ ਸਿੰਘ ਮਹਿਰਵਾਲਾ ਅਤੇ ਹੋਰ ਸੰਘਰਸ਼ਸ਼ੀਲ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ