ਰਿਸ਼ਵਤ ਲੈਂਦਾ ਸੇਵਾਮੁਕਤ ਕਰਮਚਾਰੀ ਕਾਬੂ : The Tribune India

ਰਿਸ਼ਵਤ ਲੈਂਦਾ ਸੇਵਾਮੁਕਤ ਕਰਮਚਾਰੀ ਕਾਬੂ

ਰਿਸ਼ਵਤ ਲੈਂਦਾ ਸੇਵਾਮੁਕਤ ਕਰਮਚਾਰੀ ਕਾਬੂ

ਪੱਤਰ ਪ੍ਰੇਰਕ

ਆਦਮਪੁਰ ਦੋਆਬਾ (ਜਲੰਧਰ), 6 ਅਕਤੂਬਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਫ.ਸੀ.ਆਈ., ਨਕੋਦਰ, ਜ਼ਿਲ੍ਹਾ ਜਲੰਧਰ ਦੇ ਲੇਬਰ ਹੈਂਡਲਿੰਗ ਇੰਚਾਰਜ (ਸੇਵਾਮੁਕਤ) ਸ਼ੰਕਰ ਸ਼ਾਹ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਸ਼ਮਾ ਵਾਸੀ ਪਿੰਡ ਮਹੇੜੂ, ਜਲੰਧਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ ਅਤੇ ਐੱਫਸੀਆਈ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ, ਜੇ ਕੋਈ ਇਸ ਮਾਮਲੇ ਵਿੱਚ ਸ਼ਾਮਲ ਹੋਣ, ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਇਹ ਸੇਵਾਮੁਕਤ ਲੇਬਰ ਇੰਚਾਰਜ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਐੱਫ.ਸੀ.ਆਈ. ਤੋਂ ਬਣਦੇ ਬਕਾਏ ਦਿਵਾਉਣ ਵਿੱਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਕੇਸ ਦਰਜ ਕਰਵਾਇਆ ਹੈ ਕਿ ਮੁਲਜਮ ਸ਼ੰਕਰ ਸ਼ਾਹ ਇਸ ਸਬੰਧੀ ਪਹਿਲਾਂ ਵੀ ਉਸ ਤੋਂ 10,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਮੌਜੂਦ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਇਨ੍ਹਾਂ ਮੁਲਜ਼ਮ ਨੂੰ ਰਿਸ਼ਵਤ ਦੀ ਰਾਸ਼ੀ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All