DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੂਬਾਈ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਏ ਡੀ ਸੀ ਵੱਲੋਂ ਮੀਟਿੰਗ

  • fb
  • twitter
  • whatsapp
  • whatsapp
featured-img featured-img
ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ।
Advertisement

ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ 11 ਜੂਨ 2026 ਨੂੰ ਦਸਹਿਰਾ ਗਰਾਊਂਡ ਰਣਜੀਤ ਐਵੀਨਿਊ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰੂ ਰਵਿਦਾਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਵਿੱਚ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਸੇ ਦਿਨ ਸਮਾਗਮ ਵਾਲੀ ਥਾਂ ’ਤੇ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

Advertisement

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੂਨ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਗੁਰੂ ਰਵਿਦਾਸ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਡਰੋਨ ਸ਼ੋਅ ਅਤੇ ਡਾਕੂਮੈਂਟਰੀ ਸ਼ੋਅ ਦਿਖਾਏ ਜਾਣਗੇ।

Advertisement

ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6 ਲੱਖ 50 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ। ਇਸ ਮੌਕੇ ਐੱਸ ਡੀ ਐੱਮ ਅੰਮ੍ਰਿਤਸਰ-2 ਗੁਰਮੰਦਰ ਸਿੰਘ, ਰਿਜਨਲ ਟਰਾਂਸਪੋਰਟ ਅਥਾਰਿਟੀ ਹਿਤੇਸ਼ ਕੁਮਾਰ, ਐੱਸ ਈ ਨਗਰ ਨਿਗਮ ਸੰਦੀਪ ਸਿੰਘ, ਸੈਰ ਸਪਾਟਾ ਅਫ਼ਸਰ ਸੁਖਮਨ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਮਾ, ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
×