DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਮੁਜ਼ਾਹਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਚੰਡੀਗਡ਼੍ਹ ਵਿੱਚ ਹੋਣ ਵਾਲੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਦਾ ਫ਼ੈਸਲਾ

  • fb
  • twitter
  • whatsapp
  • whatsapp
Advertisement

ਪੰਜਾਬ ਵਿਚਲੇ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਨੂੰ ਹਾਸ਼ੀਏ ’ਤੇ ਧੱਕਣ ਦੇ ਫ਼ੈਸਲੇ ਖ਼ਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਤਿੱਖਾ ਵਿਰੋਧ ਜਤਾਉਂਦਿਆਂ ਚੰਡੀਗੜ੍ਹ ਵਿੱਚ 22 ਮਈ ਨੂੰ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਵਿਚ ਸਾਹਿਤ ਸਭਾਵਾਂ, ਲੇਖਕ ਜਥੇਬੰਦੀਆਂ ਅਤੇ ਹੋਰ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨਗੀਆਂ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਮੁਜ਼ਾਹਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਪੰਜਾਬੀ ਭਾਸ਼ਾ ਨਾਲ ਹੋ ਰਿਹਾ ਇਹ ਵਿਵਹਾਰ ਸਭ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਮੰਦਭਾਗਾ ਅਤੇ ਚਿੰਤਾਜਨਕ ਹੈ। ਉਨ੍ਹਾਂ ਦੱਸਿਆ ਕਿ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਨੂੰ ਸਕੂਲਾਂ ਵਿਚ ਭੇਜਿਆ ਸਰਕੂਲਰ ਵਾਪਸ ਕਰਵਾਉਣ ਹਿੱਤ ਹੀ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ 22 ਮਈ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਸਮੁੱਚੀਆਂ ਸਾਹਿਤ ਸਭਾਵਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬੀ ਵਿਰੋਧੀ ਇਸ ਫੈਸਲੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਮੁਜ਼ਾਹਰੇ ਦੇ ਕੋਆਰਡੀਨੇਟਰ ਅਤੇ ਕੇਂਦਰੀ ਸਭਾ ਦੇ ਅਹੁਦੇਦਾਰ ਡਾ. ਸਿੰਦਰਪਾਲ ਸਿੰਘ, ਸ਼ੈਲਿੰਦਰਜੀਤ ਸਿੰਘ ਰਾਜਨ, ਦਲਜੀਤ ਸਿੰਘ ਸਾਹੀ, ਸੁਰਿੰਦਰਪ੍ਰੀਤ ਘਣੀਆ, ਬਲਵਿੰਦਰ ਸੰਧੂ, ਮੂਲ ਚੰਦ ਸ਼ਰਮਾ, ਰਾਜਿੰਦਰ ਰਾਜਨ, ਮਨਜੀਤ ਇੰਦਰਾ ਨੇ ਵੀ ਸੰਬੋਧਨ ਕੀਤਾ।

Advertisement
Advertisement
×