DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਛੜੇ ਵਰਗਾਂ ਲਈ ਭਲਾਈ ਯੋਜਨਾਵਾਂ ਦੀ ਸਮੀਖਿਆ

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਸਬੰਧੀ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ...

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਚੇਅਰਮੈਨ ਮਲਕੀਤ ਥਿੰਦ।
Advertisement

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਸਬੰਧੀ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਅਸਲ ਲਾਭ ਉਦੋਂ ਹੀ ਸੰਭਵ ਹੈ ਜਦੋਂ ਇਹ ਹੇਠਲੇ ਪੱਧਰ ਤੱਕ ਲਾਭਪਾਤਰੀਆਂ ਤੱਕ ਪਹੁੰਚਣ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਐੱਸ ਐੱਸ ਪੀ ਗੌਰਵ ਤੂਰਾ ਵੀ ਮੌਜੂਦ ਸਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਤੇ ਸਬ-ਡਿਵੀਜ਼ਨ ਪੱਧਰ ’ਤੇ ਸਕੂਲਾਂ ਤੇ ਕਾਲਜਾਂ ’ਚ ਯੋਜਨਾਵਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਬੱਚੇ ਆਪਣੇ ਮਾਪਿਆਂ ਨੂੰ ਵੀ ਜਾਣਕਾਰੀ ਦੇ ਸਕਣ। ਉਨ੍ਹਾਂ ਬੀ ਸੀ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਸਬੰਧੀ ਵੀ ਵਿਸਥਾਰ ਨਾਲ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਤੇ ਐੱਸ ਡੀ ਐੱਮ ਡਾ. ਇਰਵਿਨ ਕੌਰ ਹਾਜ਼ਰ ਸਨ।

Advertisement
Advertisement
×