ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਲੰਧਰ ’ਚ ਭਲਾਈ ਸਕੀਮਾਂ ਦੀ ਸਮੀਖਿਆ

ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਅਪੀਲ
ਮੀਟਿੰਗ ਕਰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ। -ਫੋਟੋ: ਮਲਕੀਅਤ ਸਿੰਘ
Advertisement
ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਅੱਜ ਜਲੰਧਰ ਵਿੱਚ ਇੱਕ ਸਮੀਖਿਆ ਮੀਟਿੰਗ ਕੀਤੀ। ਕਮੇਟੀ ਦੇ ਚੇਅਰਪਰਸਨ ਅਤੇ ਜਗਰਾਓਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਧਾਇਕ ਅਮਿਤ ਰਤਨ ਅਤੇ ਡਾ. ਨਛੱਤਰਪਾਲ ਦੇ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਅਤੇ ਪ੍ਰਮੁੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਚੇਅਰਪਰਸਨ ਸਰਵਜੀਤ ਕੌਰ ਮਾਣੂੰਕੇ ਨੇ ਇਹ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਕਿ ਭਲਾਈ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ 'ਤੇ ਯੋਗ ਲਾਭਪਾਤਰੀਆਂ ਤੱਕ ਬਿਨਾਂ ਦੇਰੀ ਦੇ ਪਹੁੰਚੇ।

ਕਮੇਟੀ ਨੇ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਭਲਾਈ ਸਕੀਮਾਂ ਦੀ ਪ੍ਰਗਤੀ ਬਾਰੇ ਵਿਸਥਾਰਥ ਰਿਪੋਰਟਾਂ ਦੇ ਨਾਲ-ਨਾਲ ਪਹਿਲਾਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਬਾਰੇ ਅੱਪਡੇਟ ਵੀ ਮੰਗੀ। ਮੀਟਿੰਗ ਦੌਰਾਨ, ਕਮੇਟੀ ਨੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਮਾਮਲਿਆਂ ਸਬੰਧੀ ਪੁਲੀਸ ਵਿਭਾਗ ਦੀ ਕਾਰਵਾਈ ਦੀ ਸਮੀਖਿਆ ਕੀਤੀ।

Advertisement

ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਕਾਲਰਸ਼ਿਪ ਸਕੀਮ, ਮੁਫ਼ਤ ਅਨਾਜ ਵੰਡ, ਜਨਨੀ ਸੁਰੱਖਿਆ ਯੋਜਨਾ ਅਤੇ ਵਰਦੀਆਂ ਤੇ ਕਿਤਾਬਾਂ ਦੀ ਵੰਡ ਦੇ ਨਾਲ-ਨਾਲ ਪਖਾਨਿਆਂ ਦੀ ਉਸਾਰੀ ਸਮੇਤ ਵੱਖ-ਵੱਖ ਭਲਾਈ ਯੋਜਨਾਵਾਂ ’ਤੇ ਵੀ ਚਰਚਾ ਕੀਤੀ ਗਈ। ਕਮੇਟੀ ਨੇ ਜਾਤੀ ਸਰਟੀਫਿਕੇਟ ਜਾਰੀ ਕਰਨ ਵਿੱਚ ਤੇਜ਼ੀ ਲਿਆਉਣ ਅਤੇ ਬਿਨੈਕਾਰਾਂ ਨੂੰ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਦਾਖਲੇ ਦੀ ਮਿਆਦ ਦੌਰਾਨ ਇੱਕ ਸਮਰਪਿਤ ਹੈਲਪਲਾਈਨ ਸ਼ੁਰੂ ਕਰਨ ਦੀ ਸਿਫਾਰਸ਼ ਵੀ ਕੀਤੀ।

 

Advertisement
Show comments