ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇ ਸੜਕ ਹਾਦਸਾ

ਕੈਬਨਿਟ ਮੰਤਰੀ ਨੇ ਕਾਫ਼ਲਾ ਰੋਕ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ
ਹਾਦਸੇ ਦੌਰਾਨ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ।
Advertisement

ਅੰਮ੍ਰਿਤਸਰ/ਜੰਡਿਆਲਾ ਗੁਰੂ (ਜਸਬੀਰ ਸਿੰਘ ਸੱਗੂ/ਸਿਮਰਤਪਾਲ ਸਿੰਘ ਬੇਦੀ)

ਇਥੋਂ ਨਜ਼ਦੀਕੀ ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇ ’ਤੇ ਪਿੰਡ ਮੱਲੀਆਂ ਨੇੜੇ ਟਰੈਕਟਰ ਅਤੇ ਕਾਰ ਦੀ ਟੱਕਰ ਹੋ ਗਈ। ਇਸ ਦੌਰਾਨ ਸੜਕ ਤੋਂ ਗੁਜ਼ਰ ਰਹੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣਾ ਕਾਫਲਾ ਰੋਕ ਕੇ ਪੀੜਤਾਂ ਦਾ ਹਾਲ-ਚਾਲ ਪੁੱਛਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਜਦੋਂ ਕੈਬਨਿਟ ਮੰਤਰੀ ਉੱਥੋਂ ਲੰਘ ਰਹੇ ਸਨ ਤਾਂ ਇੱਕ ਕਾਰ ਅਤੇ ਟਰੈਕਟਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਟਰੈਕਟਰ ਡਰਾਈਵਰ ਦੇ ਸੱਟਾਂ ਲੱਗੀਆਂ ਅਤੇ ਕਾਰ ਦਾ ਵੀ ਪੂਰੀ ਤਰ੍ਹਾਂ ਨੁਕਸਾਨ ਹੋ ਗਿਆ। ਕੈਬਨਿਟ ਮੰਤਰੀ ਈ ਟੀ ਓ ਨੇ ਤੁਰੰਤ ਗੱਡੀਆਂ ਦਾ ਕਾਫ਼ਲਾ ਰੁਕਵਾ ਕੇ ਆਪਣੇ ਅੰਗ ਰੱਖਿਅਕਾਂ ਨੂੰ ਜ਼ਖ਼ਮੀਆਂ ਦੀ ਸੰਭਾਲ ਵਿੱਚ ਲਗਾਇਆ ਅਤੇ ਤੁਰੰਤ ਫੋਨ ਕਰਕੇ ਸੜਕ ਸੁਰੱਖਿਆ ਫੋਰਸ ਨੂੰ ਬੁਲਾਇਆ। ਫੋਰਸ ਦੇ ਆਉਂਦਿਆਂ ਹੀ ਜ਼ਖ਼ਮੀਆਂ ਨੂੰ ਮੁਢਲੀ ਸਹਾਇਤਾ ਦਿੱਤੀ ਗਈ ਅਤੇ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਦੌਰਾਨ ਕਿਸੇ ਨੂੰ ਵੀ ਗੰਭੀਰ ਸੱਟਾਂ ਨਹੀਂ ਲੱਗੀਆਂ ਤੇ ਸਾਰੇ ਸੁਰੱਖਿਅਤ ਸਨ। ਸੜਕ ਸੁਰੱਖਿਆ ਫੋਰਸ ਵੱਲੋਂ ਤੁਰੰਤ ਘਟਨਾ ਸਥਾਨ ਉੱਤੇ ਪਹੁੰਚਣ ਦੀ ਜਵਾਨਾਂ ਨੂੰ ਹੱਲਾਸ਼ੇਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਸਦਕਾ ਜੀਟੀ ਰੋਡ ਉੱਤੇ ਕਈ ਲੋਕਾਂ ਦੀਆਂ ਜਾਨਾਂ ਬਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਸੁਚੇਤ ਹੋ ਕੇ ਇਸੇ ਤਰ੍ਹਾਂ ਆਪਣੀ ਡਿਊਟੀ ’ਤੇ ਡਟੇ ਰਹਿਣ।

Advertisement

Advertisement
Show comments