DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Road Accidents: ਦੋ ਹਾਦਸਿਆਂ ’ਚ ਤਿੰਨ ਮੌਤਾਂ

ਦੋ ਦਿਨਾਂ ਦੌਰਾਨ ਪਿੰਡ ਔੜ ਵਿੱਚ ਵਾਪਰੇ ਦੋ ਸੜਕ ਹਾਦਸਿਆਂ ਨੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੋਵੇਂ ਸੜਕ ਹਾਦਸੇ ਟਿੱਪਰਾਂ ਕਾਰਨ ਵਾਪਰੇ ਹਨ ਜਿਸ ਦੌਰਾਨ ਦੋ ਔਰਤਾਂ ਅਤੇ ਇੱਕ ਨੌਜਵਾਨ ਦੀ ਜਾਨ ਚਲੀ ਗਈ। ਪਹਿਲਾ ਹਾਦਸਾ ਪਿੰਡ ਔੜ...

  • fb
  • twitter
  • whatsapp
  • whatsapp
featured-img featured-img
ਅਨਮੋਲ ਅਰੋੜਾ
Advertisement

ਦੋ ਦਿਨਾਂ ਦੌਰਾਨ ਪਿੰਡ ਔੜ ਵਿੱਚ ਵਾਪਰੇ ਦੋ ਸੜਕ ਹਾਦਸਿਆਂ ਨੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੋਵੇਂ ਸੜਕ ਹਾਦਸੇ ਟਿੱਪਰਾਂ ਕਾਰਨ ਵਾਪਰੇ ਹਨ ਜਿਸ ਦੌਰਾਨ ਦੋ ਔਰਤਾਂ ਅਤੇ ਇੱਕ ਨੌਜਵਾਨ ਦੀ ਜਾਨ ਚਲੀ ਗਈ। ਪਹਿਲਾ ਹਾਦਸਾ ਪਿੰਡ ਔੜ ਦੇ ਬੱਸ ਸਟੈਂਡ ਨੇੜੇ ਵਾਪਰਿਆ ਜਿਸ ਦੌਰਾਨ ਟਿੱਪਰ ਦੀ ਟੱਕਰ ਵੱਜਣ ਕਾਰਨ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ’ਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਦੂਜੀ ਔਰਤ ਨੇ ਵੀ ਦਮ ਤੋੜ ਦਿੱਤਾ। ਇਹ ਦੋਵੇਂ ਔਰਤਾਂ ਨਜ਼ਦੀਕੀ ਪਿੰਡ ਰਸੂਲਪੁਰ ਨਾਲ ਸਬੰਧਤ ਸਨ| ਦੂਜਾ ਹਾਦਸਾ ਵੀ ਪਿੰਡ ਔੜ ਦੇ ਬੱਸ ਸਟੈਂਡ ਨੇੜੇ ਵਾਪਰਿਆ। ਹਾਦਸੇ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨਮੋਲ ਅਰੋੜਾ ਪੁੱਤਰ ਸ਼ਾਮ ਸੁੰਦਰ ਵਜੋਂ ਹੋਈ ਹੈ|

ਇਨ੍ਹਾਂ ਘਟਨਾਵਾਂ ਤੋਂ ਬਾਅਦ ਲੋਕਾਂ ਵਿੱਚ ਭਾਰੀ ਵਾਹਨਾਂ ਦੀ ਆਵਾਜਾਈ ਅਤੇ ਸੜਕ ਸੁਰੱਖਿਆ ਪ੍ਰਤੀ ਚਿੰਤਾ ਵੀ ਦੇਖਣ ਨੂੰ ਮਿਲ ਰਹੀ ਹੈ। ਲੋਕਾਂ ਵੱਲੋਂ ਪ੍ਰਸ਼ਾਸਨ ਅਤੇ ਪੁਲੀਸ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਭਾਰੀ ਵਾਹਨਾਂ ਦੀ ਰਫ਼ਤਾਰ ’ਤੇ ਨਿਗਰਾਨੀ ਕੀਤੀ ਜਾਵੇ ਅਤੇ ਸੜਕ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ। ਐੱਸ ਐੱਚ ਓ ਨਰੇਸ਼ ਕੁਮਾਰੀ ਥਾਣਾ ਔੜ ਨੇ ਦੱਸਿਆ ਕਿ ਟਿੱਪਰਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ|

Advertisement

Advertisement
Advertisement
×