ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਵੱਲੋਂ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਬ੍ਰਹਮ ਸ਼ੰਕਰ ਜਿੰਪਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਅੱਜ ਪਾਰਟੀ ਵੱਲੋਂ ਸ਼ਹਿਰ ’ਚ ਧੰਨਵਾਦੀ ਰੋਡ ਸ਼ੋਅ ਕੱਢਿਆ। ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਤੇ ਸ਼ਹਿਰ ਵਾਸੀਆਂ ਨੇ ਇਸ ਰੋਡ ਸ਼ੋਅ ’ਚ ਹਿੱਸਾ ਲਿਆ। ਇਸ ਦੌਰਾਨ ਵਰਿੰਦਰ ਸ਼ਰਮਾ ਬਿੰਦੂ ਨੇ ਆਪਣੇ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ੍ਰੀ ਜਿੰਪਾ ਨੇ ਪਾਰਟੀ ਹਾਈਕਮਾਨ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਪਿਆਰ ਨੂੰ ਦੇਖਦੇ ਹੋਏ ਹੀ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਿੱਤਣ ਮਗਰੋਂ ਉਹ ਲੋਕਾਂ ਦੀ ਆਵਾਜ਼ ਨੂੰ ਵਿਧਾਨ ਸਭਾ ਤੱਕ ਪਹੁੰਚਾਉਣਗੇ। -ਪੱਤਰ ਪ੍ਰੇਰਕ