ਲੁਟੇਰੇ ਮਹਿਲਾ ਦੇ ਕੰਨ ਦੀ ਵਾਲੀ ਧੂਹ ਕੇ ਫਰਾਰ
ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਕੰਨ ਵਿੱਚ ਪਾਈ ਸੋਨੇ ਦੀ ਵਾਲੀ ਧੂਹ ਕੇ ਫਰਾਰ ਹੋ ਗਏ। ਘਟਨਾ ਨੇ ਪੁਲੀਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਕੀਤੇ ਸਖਤ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿਤੀ। ਪੀੜਤ ਮਹਿਲਾ ਪਾਲੋ ਪਤਨੀ...
Advertisement
ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਕੰਨ ਵਿੱਚ ਪਾਈ ਸੋਨੇ ਦੀ ਵਾਲੀ ਧੂਹ ਕੇ ਫਰਾਰ ਹੋ ਗਏ। ਘਟਨਾ ਨੇ ਪੁਲੀਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਕੀਤੇ ਸਖਤ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿਤੀ। ਪੀੜਤ ਮਹਿਲਾ ਪਾਲੋ ਪਤਨੀ ਰਾਮ ਪ੍ਰਕਾਸ਼ ਵਾਸੀ ਮੁਹੱਲਾ ਰਿਸ਼ੀ ਨਗਰ ਸ਼ਾਹਕੋਟ ਨੇ ਦੱਸਿਆ ਕਿ ਉਹ ਘਰ ਦੇ ਬਾਹ ਗਲੀ ’ਚ ਬੈਠੀ ਸੀ। ਦੋ ਮੋਟਰਸਾਈਕਲ ਸਵਾਰਾਂ ਵਿੱਚੋਂ ਇੱਕ ਰਾਹ ਪੁੱਛਣ ਦੇ ਬਹਾਨੇ ਉਸ ਕੋਲ ਆਇਆ ਅਤੇ ਉਸ ਦੇ ਕੰਨ ਵਿੱਚੋਂ ਸੋਨੇ ਦੀ ਵਾਲੀ ਧੂਹ ਕੇ ਲੈ ਗਿਆ। ਇਸ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ। ਉਨ੍ਹਾਂ ਸ਼ਾਹਕੋਟ ਪੁਲੀਸ ਨੂੰ ਸੂਚਨਾ ਦੇ ਦਿੱਤੀ ਹੈ।
Advertisement
Advertisement