ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 27 ਅਗਸਤ
ਹਲਕੇ ਦੇ ਪਿੰਡ ਸਕਰੁਲੀ ਵਿੱਚ ਵਿਧਾਨ ਸਭਾ ਪੰਜਾਬ ਦੇ ਡਿਪਟੀ ਸਪੀਕਰ ਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ 49 ਲੱਖ 70 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈੱਲ ਤੇ 50 ਹਜ਼ਾਰ ਲਿਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੂਥ ਪ੍ਰਧਾਨ ਗੁਰਮੇਲ ਸਿੰਘ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪਿੰਡ ਕਾਫੀ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ’ਚ ਵੱਡੇ ਉਦਯੋਗਪਤੀ ਨਿਵੇਸ਼ ਕਰਨ ਜਾ ਰਹੇ ਹਨ ਜਿਸ ਨਾਲ ਪੰਜਾਬ ’ਚ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਸਰਕਾਰੀ ਖਜ਼ਾਨਾ ਵੀ ਭਰੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਜਨਤਕ ਮਿਲਣੀ ਪ੍ਰੋਗਰਾਮ ਕੀਤੇ ਜਾ ਰਹੇ ਹਨ ਤੇ ਪ੍ਰੋਗਰਾਮਾਂ ’ਚ ਪਿੰਡਾਂ ਦੀਆਂ ਪੰਚਾਇਤਾਂ ਉਤਸ਼ਾਹ ਨਾਲ ਭਾਗ ਲੈ ਰਹੀਆਂ ਹਨ। ਇਸ ਮੌਕੇ ਸਕਰੁਲੀ ਪਿੰਡ ਦੇ ਸਰਪੰਚ ਅਰਵਿੰਦਰ ਕੌਰ, ਮਾਸਟਰ ਅਰਵਿੰਦਰ ਸਿੰਘ ਹਵੇਲੀ, ਗੁਰਮੇਲ ਸਿੰਘ ਬੂਥ ਪ੍ਰਧਾਨ, ਕਾਕਾ ਪਦਰਾਣਾ, ਦਿਲਾਵਰ ਸਿੰਘ, ਚਰਨਜੀਤ ਸਿੰਘ, ਕਰਨੈਲ ਸਿੰਘ, ਸੰਤੋਸ਼ ਕੁਮਾਰੀ (ਸਾਰੇ ਪੰਚ), ਅਨੀਤਾ ਰਾਣੀ, ਬਲਵੀਰ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।