ਹੜ੍ਹ ਪੀੜਤਾਂ ਲਈ 15 ਲੱਖ ਰੁਪਏ ਇਕੱਠੇ ਕੀਤੇ
ਹੜ੍ਹ ਪੀੜਤਾਂ ਦੀ ਮਦਦ ਲਈ ਪਿੰਡ ਮੌਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 15 ਲੱਖ ਰੁਪਏ ਦੀ ਰਾਸ਼ੀ ਇਕੱਠੀ ਕੀਤੀ ਹੈ, ਜੋ ਹੜ੍ਹ ਪੀੜਤਾਂ ਲਈ ਖਰਚ ਕੀਤੀ ਜਾਵੇਗੀ। ਕਿਸਾਨ ਆਗੂ ਗੁਰਪਾਲ ਸਿੰਘ ਪਾਲਾ ਮੌਲੀ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਮੋਹਰ ਦਾਸ...
Advertisement
ਹੜ੍ਹ ਪੀੜਤਾਂ ਦੀ ਮਦਦ ਲਈ ਪਿੰਡ ਮੌਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 15 ਲੱਖ ਰੁਪਏ ਦੀ ਰਾਸ਼ੀ ਇਕੱਠੀ ਕੀਤੀ ਹੈ, ਜੋ ਹੜ੍ਹ ਪੀੜਤਾਂ ਲਈ ਖਰਚ ਕੀਤੀ ਜਾਵੇਗੀ। ਕਿਸਾਨ ਆਗੂ ਗੁਰਪਾਲ ਸਿੰਘ ਪਾਲਾ ਮੌਲੀ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਮੋਹਰ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ, ਸਮੂਹ ਸਕੱਤਰਾ ਨੇ ਉਪਰਾਲਾ ਕਰਕੇ ਇਹ ਰਾਸ਼ੀ ਇਕੱਠੀ ਕੀਤੀ ਹੈ, ਜਿਸ ’ਚੋਂ ਪੀੜਤ ਪਰਿਵਾਰਾਂ ਨੂੰ ਡੀਜ਼ਲ ਤੇ ਬੀਜ ਦਿੱਤਾ ਜਾਵੇਗਾ ਜਿਸ ਨਾਲ ਕਿਸਾਨ ਆਪਣੀ ਅਗਲੀ ਫ਼ਸਲ ਬੀਜ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਗੁਰਦੁਆਰਾ ਕਮੇਟੀ ਦੀ ਸਰਪੰਚ ਤਰਸੇਮ ਸਿੰਘ, ਗੁਰਦਿਆਲ ਸਿੰਘ, ਗੁਰਜੀਤ ਸਿੰਘ, ਨਾਨਕ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਗੁਰਪਾਲ ਸਿੰਘ, ਸਾਬਕਾ ਸਰਪੰਚ ਸੁਲੱਖਣ ਸਿੰਘ, ਅਮਰਜੀਤ ਸਿੰਘ, ਸਰਪੰਚ ਅਮਨਦੀਪ ਕੁਮਾਰ, ਜਸਬੀਰ ਸਿੰਘ, ਰਘਬੀਰ ਸਿੰਘ, ਸਤਨਾਮ ਸਿੰਘ, ਸੰਤੋਖ ਸਿੰਘ, ਗੁਰਪ੍ਰੀਤ ਸਿੰਘ ਲੰਬੜਦਾਰ, ਰਜਿੰਦਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
Advertisement
Advertisement