ਕਰਤਾਰਪੁਰ ਹਲਕੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ’ਤੇ 8.85 ਕਰੋੜ ਰੁਪਏ ਖਰਚ ਕੀਤੇ ਜਾਣਗੇ : ਬਲਕਾਰ ਸਿੰਘ
ਵਿਧਾਨ ਸਭਾ ਹਲਕਾ ਕਰਤਾਰਪੁਰ ਤੇ ਪਿੰਡਾਂ ਦੀਆਂ ਲਿੰਕ ਸੜਕਾਂ ਨਵ ਵਿਆਉਣ ਲਈ 8 ਕਰੋੜ 85 ਲੱਖ ਰੁਪਏ ਖਰਚ ਕੀਤੇ ਜਾਣਗੇ। ਇਹ ਗੱਲ ਵਿਧਾਇਕ ਬਲਕਾਰ ਸਿੰਘ ਨੇ ਲਾਂਬੜਾ ਵਿੱਚ ਸੜਕ ਦਾ ਉਦਘਾਟਨ ਕਰਨ ਉਪਰੰਤ ਕਹੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ...
Advertisement
ਵਿਧਾਨ ਸਭਾ ਹਲਕਾ ਕਰਤਾਰਪੁਰ ਤੇ ਪਿੰਡਾਂ ਦੀਆਂ ਲਿੰਕ ਸੜਕਾਂ ਨਵ ਵਿਆਉਣ ਲਈ 8 ਕਰੋੜ 85 ਲੱਖ ਰੁਪਏ ਖਰਚ ਕੀਤੇ ਜਾਣਗੇ। ਇਹ ਗੱਲ ਵਿਧਾਇਕ ਬਲਕਾਰ ਸਿੰਘ ਨੇ ਲਾਂਬੜਾ ਵਿੱਚ ਸੜਕ ਦਾ ਉਦਘਾਟਨ ਕਰਨ ਉਪਰੰਤ ਕਹੀ।
ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਿਨਾਂ ਪੱਖਪਾਤ ਕੀਤਿਆਂ ਪਿੰਡਾਂ ਵਿੱਚ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਹਲਕੇ ਵਿੱਚ ਕੋਈ ਵੀ ਸੜਕ ਟੁੱਟੀ ਨਹੀਂ ਰਹੇਗੀ ਅਤੇ ਸੜਕਾਂ ਉੱਪਰ ਪ੍ਰੀਮਿਕਸ ਪਾਉਣ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਸੜਕ ਬਣਾਉਣ ਮੌਕੇ ਵਰਤੇ ਜਾ ਰਹੇ ਮਟੀਰੀਅਲ ਦੀ ਸਮੇਂ ਸਮੇਂ ਜਾਂਚ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਸੂਬਾ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੇਣ ਲਈ ਵਚਨਬਧ ਹੈ ਅਤੇ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਚੰਗੇ ਸ਼ਹਿਰੀ ਅਤੇ ਖਿਡਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Advertisement
Advertisement
Advertisement
×