ਪੇਂਡੂ ਮਜ਼ਦੂਰ, ਕਿਰਤੀ ਤੇ ਕਿਸਾਨ ਯੂਨੀਅਨ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਨੂੰ ਵਾਪਸ ਕਰਵਾਉਣ ਲਈ ਕਰਤਾਰਪੁਰ ਵਿਚ ਪ੍ਰਦਰਸ਼ਨ ਕਰਕੇ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ...
Advertisement
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਨੂੰ ਵਾਪਸ ਕਰਵਾਉਣ ਲਈ ਕਰਤਾਰਪੁਰ ਵਿਚ ਪ੍ਰਦਰਸ਼ਨ ਕਰਕੇ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ।
ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਹਰਪ੍ਰੀਤ ਕੌਰ ਨੂਸੀ ਨੇ ਸੰਬੋਧਨ ਕਰਦਿਆਂ ਬਿਜਲੀ ਸੋਧ ਬਿੱਲ ਨੂੰ ਕੇਂਦਰ ਸਰਕਾਰ ਦਾ ਲੋਕਾਂ ਵਿਰੁੱਧ ਇੱਕ ਵੱਡਾ ਹਮਲਾ ਕਰਾਰ ਦਿੰਦਿਆਂ ਇਸ ਨੂੰ ਵਾਪਸ ਕਰਵਾਉਣ ਲਈ ਤਾਲਮੇਲਵੇ ਸੰਘਰਸ਼ਾਂ ਰਾਹੀਂ ਜਨਤਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ।
Advertisement
ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ, ਤਹਿਸੀਲ ਸਕੱਤਰ ਸਰਬਜੀਤ ਕੌਰ ਕੁੱਦੋਵਾਲ, ਬਲਵਿੰਦਰ ਕੌਰ ਦਿਆਲਪੁਰ,ਦਲਜੀਤ ਕੌਰ, ਬਲਵਿੰਦਰ ਕੌਰ ਘੁੱਗਸ਼ੋਰ ਅਤੇ ਗੋਬਿੰਦਾ ਮੁਰੀਦਪੁਰ ਆਦਿ ਨੇ ਵੀ ਸੰਬੋਧਨ ਕੀਤਾ।
Advertisement
