ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸੰਗਰੂਰ ਰੈਲੀ ਲਈ ਲਾਮਬੰਦੀ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗ੍ਰਿਫ਼ਤਾਰ ਸਾਥੀਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਪੁਲੀਸ ਜਬਰ ਖ਼ਿਲਾਫ਼ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਇਲਾਕੇ ਭਰ ’ਚੋਂ ਸੈਂਕੜੇ ਵਰਕਰ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਪਿੰਡ ਟਾਹਲੀ ਵਿੱਚ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ, ਤਹਿਸੀਲ ਪ੍ਰਧਾਨ ਨਾਵਲ ਗਿੱਲ ਟਾਹਲੀ ਅਤੇ ਅਮਰੀਕ ਸਿੰਘ ਬੁੱਲ੍ਹੇਵਾਲ ਨੇ ਜਥੇਬੰਦੀ ਦੀ ਹੋਈ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ 20 ਮਈ ਨੂੰ ਸੰਗਰੂਰ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਬੇਗ਼ਮਪੁਰਾ ਵਸਾਉਣ ਜਾਂਦੇ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਨੂੰ ਝੂਠੇ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਸਰਕਾਰ ਦੇ ਇਸ ਰੱਵਈਏ ਦਾ ਮੂੰਹ ਤੋੜ ਜਵਾਬ ਦੇਣ ਲਈ ਪੰਜਾਬ ਦੀਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ ਰੈਲੀ ਦੀਆਂ ਤਿਆਰੀਆਂ ਲਈ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲ ਆਗੂ ਧਰਮਿੰਦਰ ਸਿੰਘ, ਸੁੱਖਵਿੰਦਰ ਸਿੰਘ, ਮੰਗਤ ਰਾਮ ਨੇ ਵੀ ਸੰਬੋਧਨ ਕੀਤਾ।