ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸੰਗਰੂਰ ਰੈਲੀ ਲਈ ਲਾਮਬੰਦੀ

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗ੍ਰਿਫ਼ਤਾਰ ਸਾਥੀਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਪੁਲੀਸ ਜਬਰ ਖ਼ਿਲਾਫ਼ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਇਲਾਕੇ ਭਰ ’ਚੋਂ ਸੈਂਕੜੇ...
Advertisement

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗ੍ਰਿਫ਼ਤਾਰ ਸਾਥੀਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਪੁਲੀਸ ਜਬਰ ਖ਼ਿਲਾਫ਼ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਇਲਾਕੇ ਭਰ ’ਚੋਂ ਸੈਂਕੜੇ ਵਰਕਰ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਪਿੰਡ ਟਾਹਲੀ ਵਿੱਚ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ, ਤਹਿਸੀਲ ਪ੍ਰਧਾਨ ਨਾਵਲ ਗਿੱਲ ਟਾਹਲੀ ਅਤੇ ਅਮਰੀਕ ਸਿੰਘ ਬੁੱਲ੍ਹੇਵਾਲ ਨੇ ਜਥੇਬੰਦੀ ਦੀ ਹੋਈ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ 20 ਮਈ ਨੂੰ ਸੰਗਰੂਰ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਬੇਗ਼ਮਪੁਰਾ ਵਸਾਉਣ ਜਾਂਦੇ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਨੂੰ ਝੂਠੇ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਸਰਕਾਰ ਦੇ ਇਸ ਰੱਵਈਏ ਦਾ ਮੂੰਹ ਤੋੜ ਜਵਾਬ ਦੇਣ ਲਈ ਪੰਜਾਬ ਦੀਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ ਰੈਲੀ ਦੀਆਂ ਤਿਆਰੀਆਂ ਲਈ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲ ਆਗੂ ਧਰਮਿੰਦਰ ਸਿੰਘ, ਸੁੱਖਵਿੰਦਰ ਸਿੰਘ, ਮੰਗਤ ਰਾਮ ਨੇ ਵੀ ਸੰਬੋਧਨ ਕੀਤਾ।

Advertisement

Advertisement
Show comments