ਲੜਕੀਆਂ ਤੇ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਪੇਂਡੂ ਮਜ਼ਦੂਰ ਯੂਨੀਅਨ ਨੇ ਕਰਤਾਰਪੁਰ ਦਾ ਥਾਣਾ ਘੇਰਿਆ

ਲੜਕੀਆਂ ਤੇ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਪੇਂਡੂ ਮਜ਼ਦੂਰ ਯੂਨੀਅਨ ਨੇ ਕਰਤਾਰਪੁਰ ਦਾ ਥਾਣਾ ਘੇਰਿਆ

ਗੁਰਨੇਕ ਸਿੰਘ ਵਿਰਦੀ

ਕਰਤਾਰਪੁਰ 28 ਨਵੰਬਰ

ਨਬਾਲਗ ਬੱਚੀ, ਔਰਤਾਂ ਅਤੇ ਹੋਰ ਗਰੀਬ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਥਾਂ ਪੁਲੀਸ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਕਥਿਤ ਖੱਜਲ-ਖੁਆਰੀ ਵਿਰੁਧ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਥਾਣਾ ਕਰਤਾਰਪੁਰ ਅੱਗੇ ਮੁਜ਼ਾਹਰਾ ਕੀਤਾ। ਡੀਐੱਸਪੀ ਕਰਤਾਰਪੁਰ ਸੁਖਪਾਲ ਸਿੰਘ ਰੰਧਾਵਾ ਨੇ ਪੁੱਜ ਕੇ ਧਰਨਾਕਾਰੀਆਂ ਦੀ ਗੱਲਬਾਤ ਸੁਣੀ ਅਤੇ ਮਸਲਿਆਂ ਦੀ ਜਾਣਕਾਰੀ ਲੈ ਕੇ ਹਫ਼ਤੇ ਦੇ ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ, ਜਿਸ ਉਪਰੰਤ ਧਰਨਾ ਸਮਾਪਤ ਹੋਇਆ। ਯੂਨੀਅਨ ਆਗੂਆਂ ਨੇ ਦੱਸਿਆ ਕਿ 16 ਨਵੰਬਰ ਨੂੰ ਪਿੰਡ ਬੱਖੂਨੰਗਲ 12-13 ਸਾਲ ਦੀ ਲੜਕੀ ਨੂੰ ਸਕੂਲ ਤੋਂ ਘਰ ਆਉਂਦੇ ਸਮੇਂ ਲੜਕੇ ਨੇ ਕਥਿਤ ਛੇੜਖਾਨੀ ਕੀਤੀ,ਜਿਸ ਦਾ ਵਿਰੋਧ ਕਰਨ ’ਤੇ ਲੜਕੇ ਦੇ ਪਰਿਵਾਰ ਵੱਲੋਂ ਲੜਕੀ ਦੇ ਪਰਿਵਾਰ ਦੀ ਕੁੱਟਮਾਰ ਕੀਤੀ ਗਈ। ਥਾਣਾ ਕਰਤਾਰਪੁਰ ਵਿਖੇ ਦਰਖ਼ਾਸਤਾਂ ਦਿੱਤੀਆਂ ਗਈਆਂ ਪਰ ਪੁਲੀਸ ਨੇ ਇਨਸਾਫ਼ ਦੇਣ ਦੀ ਬਜਾਏ ਕਥਿਤ ਖੱਜਲ-ਖੁਆਰ ਕੀਤਾ। ਇਸ ਤਰ੍ਹਾਂ ਹੀ 20 ਨਵੰਬਰ ਨੂੰ ਪਿੰਡ ਅੰਬੀਆਂ ਤੋਹਫ਼ਾ ਦੀ ਲੜਕੀ ਨਾਲ ਉਸ ਦੇ ਸਹੁਰਾ ਪਰਿਵਾਰ ’ਚੋਂ ਲੜਕੇ ਨੇ ਉਸ ਦੇ ਘਰ ਦਾਖ਼ਲ ਹੋ ਕੇ ਕਥਿਤ ਬਦਸਲੂਕੀ ਕੀਤੀ। ਪੀੜਤ ਲੜਕੀ ਵਲੋਂ ਥਾਣੇ ਵਿੱਚ ਲਿਖਤੀ ਦਰਖਾਸਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਸਹੁਰਾ ਪਰਿਵਾਰਾਂ ਵਲੋਂ ਕਥਿਤ ਦਾਜ ਖ਼ਾਤਰ ਤੰਗ ਲੜਕੀਆਂ ਪ੍ਰਵੀਨ ਬ੍ਰਹਮਪੁਰ, ਨਰਿੰਦਰ ਕੌਰ, ਬਲਜੋਤ ਨਗਰ ਤੇ ਕੰਚਨ ਬਿਸਰਾਮਪੁਰ ਨਿਆਂ ਪ੍ਰਾਪਤ ਨਹੀਂ ਹੋਇਆ। ਸ਼ਲਿੰਦਰ ਕੌਰ ਵਿਧਵਾ ਨਾਲ ਕਥਿਤ ਧੋਖਾਧੜੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇ ਪੁਲੀਸ ਅਧਿਕਾਰੀਆਂ ਵਲੋਂ ਇਨਸਾਫ਼ ਦਾ ਦਿੱਤਾ ਭਰੋਸਾ ਵਫ਼ਾ ਨਾ ਹੋਇਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਡੀਐੱਸਪੀ ਕਰਤਾਰਪੁਰ ਸੁਖਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਮਾਮਲਿਆ ਦੀ ਜਾਣਕਾਰੀ ਲੈ ਕੇ ਪੀੜਤਾਂ ਨੂੰ ਇਨਸਾਫ ਦਿਵਾਇਆ ਜਾਵੇਗਾ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਯੂਨੀਅਨ ਆਗੂ ਗੁਰਪ੍ਰੀਤ ਸਿੰਘ ਚੀਦਾ,ਤਹਿਸੀਲ ਪ੍ਰਧਾਨ ਬਲਵਿੰਦਰ ਕੌਰ ਦਿਆਲਪੁਰ, ਜਸਵੀਰ ਗੋਰਾ, ਸੁਖਜਿੰਦਰ ਸਿੰਘ ਮੱਲੀਆਂ, ਸੁਖਵਿੰਦਰ ਸਿੰਘ,ਪਰਮਜੀਤ ਕੌਰ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All