ਐੱਸ.ਸੀ. ਵਿਦਿਆਰਥੀਆਂ ਤੋਂ ਪੂਰੀ ਫੀਸ ਵਸੂਲਣ ਦਾ ਵਿਰੋਧ

ਐੱਸ.ਸੀ. ਵਿਦਿਆਰਥੀਆਂ ਤੋਂ ਪੂਰੀ ਫੀਸ ਵਸੂਲਣ ਦਾ ਵਿਰੋਧ

ਕਾਲਜ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ ਤੇ ਮਾਪੇ।

ਲਾਜਵੰਤ ਸਿੰਘ
ਨਵਾਂਸ਼ਹਿਰ, 12 ਅਗਸਤ

ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਮਲਦੀਪ ਮੱਲੂਪੋਤਾ ਅਤੇ ਜ਼ਿਲ੍ਹਾ ਆਗੂ ਰਾਜੂ ਬਰਨਾਲਾ ਦੀ ਅਗਵਾਈ ਹੇਠ ਐੱਸ.ਸੀ. ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਦਾ ਵਫ਼ਦ ਫੀਸਾਂ ਦੇ ਮਾਮਲੇ ਵਿੱਚ ਬੀਐੱਲਐੱਮ ਗਰਲਜ਼ ਕਾਲਜ ਦੇ ਅਧਿਕਾਰੀਆਂ ਨੂੰ ਮਿਲਿਆ।

ਪੀਐੱਸਯੂ ਦੇ ਆਗੂ ਰੋਹਿਤ ਤੇ ਗੁਰਪ੍ਰੀਤ ਸਿੰਘ ਨੇ ਕਾਲਜ ਪ੍ਰਬੰਧਕਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਦੇ 11 ਜੁਲਾਈ 2018 ਦੇ ਪੱਤਰ ਅਨੁਸਾਰ ਕਾਲਜ ਪ੍ਰਬੰਧਕ ਐੱਸ.ਸੀ. ਵਿਦਿਆਰਥੀਆਂ ਤੋਂ ਦਾਖ਼ਲੇ ਵੇਲੇ ਕੋਈ ਨਾ ਮੋੜਨਯੋਗ ਫੀਸ ਨਹੀਂ ਲੈ ਸਕਦੇ ਹਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਪੱਸ਼ਟ ਲਿਖਿਆ ਹੈ ਕਿ ਜਦੋਂ ਪੈਸੇ ਵਿਦਿਆਰਥੀ ਦੇ ਖਾਤੇ ਵਿੱਚ ਸਰਕਾਰ ਵੱਲੋਂ ਆਉਣਗੇ ਫਿਰ ਹੀ ਵਿਦਿਆਰਥੀ ਆਪਣੇ ਖਾਤੇ ਵਿੱਚੋਂ ਫੀਸ ਕਢਵਾ ਕੇ ਦੇਵੇਗਾ, ਪਰ ਕਾਲਜ ਪ੍ਰਬੰਧਕ ਵਿਦਿਆਰਥੀਆਂ ਨੂੰ ਗੁੰਮਰਾਹ ਕਰ ਕੇ ਪੂਰੀ ਫੀਸ ਵਸੂਲ ਰਹੇ ਹਨ ਜੋ ਸਰਾਸਰ ਗਲਤ ਹੈ। ਉਨ੍ਹਾਂ ਕਾਲਜ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਤੇ ਚਿਤਾਵਨੀ ਦਿੱਤੀ ਕਿ ਜੇਕਰ ਐੱਸ.ਸੀ. ਵਿਦਿਆਰਥੀਆਂ ਦੀ ਸਮੱਸਿਆ ਹੱਲ ਨਾ ਕੀਤੀ ਤਾਂ ਉਹ 18 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦੇਣਗੇ। ਇਸ ਮੌਕੇ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All