DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jalandhar: ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ

ਕੈਬਨਿਟ ਮੰਤਰੀ ਨੇ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ ਸੁਣੀਆਂ; ਕੰਮ ’ਤੇ ਮੁਡ਼ਨ ਦੀ ਅਪੀਲ ਕੀਤੀ

  • fb
  • twitter
  • whatsapp
  • whatsapp
featured-img featured-img
ਆਗੂਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਹੋਰ ਆਗੂ।
Advertisement

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਵਿੱਚ ਸਫ਼ਾਈ ਸੇਵਕਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਨੂੰ ਖ਼ਤਮ ਕਰਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਸਥਾਨਕ ਆਗੂਆਂ ਵੱਲੋਂ ਸਫ਼ਾਈ ਸੇਵਕਾਂ ਨਾਲ ਮਿਲ ਕੇ ਜਲੰਧਰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।

ਇਸ ਮੌਕੇ ਚੇਅਰਮੈਨ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਰਾਜਵਿੰਦਰ ਸਿੰਘ ਥਿਆੜਾ ਸਮੇਤ ਕੈਬਨਿਟ ਮੰਤਰੀ ਸ੍ਰੀ ਭਗਤ ਨੇ ਸਫ਼ਾਈ ਸੇਵਕਾਂ ਨਾਲ ਮੁਲਾਕਾਤ ਕੀਤੀ। ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਫ਼ਾਈ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ’ਤੇ ਵਾਪਸ ਪਰਤਣ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਣ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੇ ਹਿੱਤ ਵਿੱਚ ਇਤਿਹਾਸਿਕ ਫੈਸਲਾ ਲੈਂਦਿਆਂ ਮਹੀਨਾਵਾਰ ਤਨਖਾਹ 20,500 ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਇਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਬਲਬੀਰ ਸਿੰਘ ਬਿੱਟੂ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਡਿਪਟੀ ਮੇਅਰ ਵੀ ਮੌਜੂਦ ਸਨ।

Advertisement

Advertisement
×