ਸੰਤ ਦਇਆ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ

ਸੰਤ ਦਇਆ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਅਗਸਤ

ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਬਲੇਰਖ਼ਾਨਪੁਰ ਦੇ ਮੁੱਖ ਸੇਵਾਦਾਰ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲਿਆਂ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਵਿਖੇ ਬਿਆਸ ਦਰਿਆ ਵਿੱਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਕਿ ਕਰੋਨਾ ਪਾਜ਼ੇਟਿਵ ਆਉਣ ਬਾਅਦ ਸੰਤ ਦਇਆ ਸਿੰਘ ਦਾ 31 ਜੁਲਾਈ ਦੀ ਰਾਤ ਨੂੰ ਡੀਐੱਮਸੀ ਲੁਧਿਆਣਾ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ। ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਮੁੱਖ ਸੇਵਾਦਾਰ ਸੰਤ ਲੀਡਰ ਸਿੰਘ ਤੇ ਸੰਤ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਦੱਸਿਆ ਕਿ ਸੰਤ ਦਇਆ ਸਿੰਘ ਜੀ ਦਾ ਅੰਗੀਠਾ ਸੰਤ- ਮਹਾਂਪੁਰਸ਼ਾਂ ਤੇ ਸੰਗਤਾਂ ਦੀ ਮੌਜੂਦਗੀ ਵਿੱਚ ਸਾਂਭਿਆ ਗਿਆ। ਉਨ੍ਹਾਂ ਦੀਆਂ ਅਸਥੀਆਂ ਨੂੰ ਇੱਕ ਕਾਫ਼ਲੇ ਦੇ ਰੂਪ ਵਿੱਚ ਸੰਤ- ਮਹਾਂਪੁਰਸ਼ਾਂ ਦੀ ਅਗਵਾਈ ਵਿੱਚ ਬਾਬਾ ਖੜਕ ਸਿੰਘ ਘਾਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬਿਆਸ ਦਰਿਆ ਵਿੱਚ ਬੜੇ ਹੀ ਸਤਿਕਾਰ ਭਾਵਨਾ ਤੇ ਸਿੱਖ ਰੀਤਾਂ ਮੁਤਾਬਿਕ ਜਲ ਪ੍ਰਵਾਹ ਕੀਤਾ ਗਿਆ। ਇਸੇ ਦੌਰਾਨ ਮੀਰੀ- ਪੀਰੀ ਗੱਤਕਾ ਅਖਾੜਾ ਸੀਚੇਵਾਲ ਦੀ ਕੋਚ ਬੀਬੀ ਗੁਰਵਿੰਦਰ ਕੌਰ ਦੀ ਅਗਵਾਈ ਦੇ ਵਿੱਚ ਸ਼ਸ਼ਤਰਾਂ ਤੇ ਸ਼ਾਸਤਰਾਂ ਦੇ ਗਿਆਤਾ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲਿਆਂ ਦੀਆਂ ਅਸਥੀਆਂ ਨੂੰ ਗੱਤਕੇ ਦੇ ਕਰਤੱਵ ਪੇਸ਼ ਕਰਕੇ ਸਤਿਕਾਰ ਦੇ ਨਾਲ ਸਲਾਮੀ ਦਿੱਤੀ। ਇਸ ਮੌਕੇ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਸੰਤ ਗੁਰਨਾਮ ਸਿੰਘ ਸਪਰੋੜ ਸ਼੍ਰੀ ਹਜ਼ੂਰ ਸਾਹਿਬ ਵਾਲੇ, ਪਤਵੰਤੇ ਸੱਜਣ ਤੇ ਸੰਗਤਾਂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All