ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਤ ਸੀਚੇਵਾਲ ਵੱਲੋਂ ਹਰੀ ਦੀਵਾਲੀ ਮਨਾਉਣ ਦਾ ਸੱਦਾ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਮੰਗ ਕੀਤੀ ਕਿ ਪਟਾਕਿਆਂ ’ਤੇ ਪੂਰਨ ਪਾਬੰਦੀ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਾਕੇ ਸਾਡੀ ਦੀਵਾਲੀ ਦਾ ਹਿੱਸਾ ਨਹੀਂ। ਇੱਥੋਂ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਵਿੱਚ...
Advertisement
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਮੰਗ ਕੀਤੀ ਕਿ ਪਟਾਕਿਆਂ ’ਤੇ ਪੂਰਨ ਪਾਬੰਦੀ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਾਕੇ ਸਾਡੀ ਦੀਵਾਲੀ ਦਾ ਹਿੱਸਾ ਨਹੀਂ। ਇੱਥੋਂ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਵਿੱਚ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦਾ ਵਾਤਾਵਰਨ ਕਾਫ਼ੀ ਖ਼ਰਾਬ ਹੋ ਚੁੱਕਾ ਹੈ। ਸ਼ਹਿਰਾਂ ਦੀ ਆਬੋ ਹਵਾ ਸਾਹ ਲੈਣ ਯੋਗ ਨਹੀਂ ਰਹੀ।

ਗੁਰੂਆਂ ਪੀਰਾਂ ਦੇ ਨਾਂਅ ’ਤੇ ਵੱਸਦੇ ਪੰਜਾਬ ਵਿੱਚੋਂ ਹੀ ਗੁਰੂ ਨਾਨਕ ਦੇਵ ਜੀ ਨੇ ਪਵਿੱਤਰ ਵੇਈਂ ਕਿਨਾਰੇ ਤੋਂ ਹਵਾ, ਪਾਣੀ ਤੇ ਧਰਤੀ ਨੂੰ ਸਤਿਕਾਰ ਦੇਣ ਦੇ ਵਚਨ ਕੀਤੇ ਸਨ। ਇਸ ਲਈ ਸਾਰੇ ਸੰਸਾਰ ਨੂੰ ਤਾਂ ਇਸ ਧਰਤੀ ਤੋਂ ਸੇਧ ਦਿੱਤੀ ਜਾਣੀ ਚਾਹੀਦੀ ਸੀ। ਇਸ ਤਿਉਹਾਰ ’ਤੇ ਪਟਾਕੇ ਚਲਾ ਕੇ ਇਸ ਵਿੱਚ ਕੋਈ ਖਲਲ ਨਾ ਪਾਇਆ ਜਾਵੇ। ਇਸ ਤਿਉਹਾਰ ਨੂੰ ਖੁਸ਼ੀਆਂ ਦਾ ਹੀ ਤਿਉਹਾਰ ਰਹਿਣ ਦਿੱਤਾ ਜਾਵੇ। ਸੰਤ ਸੀਚੇਵਾਲ ਨੇ ਕਿਹਾ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਗਵਾਲੀਅਰ ਦੇ ਕਿਲ੍ਹੇ ਤੋਂ ਆਪਣੇ ਨਾਲ 52 ਰਾਜਿਆਂ ਨੂੰ ਵੀ ਕੈਦ ਮੁਕਤ ਕਰਵਾਇਆ ਸੀ। ਦੀਵਾਲੀ ਵਾਲੇ ਦਿਨ ਗੁਰੂ ਸਾਹਿਬ ਹਰਿਮੰਦਰ ਸਾਹਿਬ ਪਹੁੰਚੇ ਸਨ। ਉਨ੍ਹਾਂ ਦੀ ਆਮਦ ਦੀ ਖੁਸ਼ੀ ਵਿੱਚ ਸੰਗਤਾਂ ਨੇ ਦੇਸੀ ਘਿਓ ਦੇ ਦੀਵੇ ਬਾਲੇ ਸਨ। ਸੰਤ ਸੀਚੇਵਾਲ ਨੇ ਕਿਹਾ ਕਿ ਪਟਾਕਿਆਂ ਨੂੰ ਅੱਗ ਲਗਾਉਣੀ ਇੱਕ ਤਰ੍ਹਾਂ ਨਾਲ ਨੋਟਾਂ ਨੂੰ ਅੱਗ ਲਗਾਉਣ ਦੇ ਬਰਾਬਰ ਹੈ। ਪਟਾਕਿਆਂ ਨਾਲ ਜਿੱਥੇ ਹਵਾ ਦਾ ਪ੍ਰਦੂਸ਼ਣ ਹੁੰਦਾ ਹੈ ਉਥੇ ਨਾਲ ਹੀ ਅਵਾਜ਼ ਦਾ ਪ੍ਰਦੂਸ਼ਣ ਹੁੰਦਾ ਹੈ।ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਲਈ ਵੱਡੀ ਪੱਧਰ ‘ਤੇ ਰੁੱਖ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਰਵਾਇਤੀ ਫਸਲੀ ਚੱਕਰ ਛੱਡ ਕੇ ਬਾਗਬਾਨੀ ਅਤੇ ਵਣ ਖੇਤੀ ਵੱਲ ਪਰਤਣ।

Advertisement

 

Advertisement
Show comments