ਬਲਾਚੌਰ: ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਚੇਅਰਮੈਨ ਰਵੀ ਅਰੋੜਾ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਨੇ ਬੀਏਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿੱਚ ਕਰਵਾਈਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿੱਚ ਲੜਕਿਆਂ ਦੀ ਅੰਡਰ ਸਾਲ ਉਮਰ ਵਰਗ ਵਿੱਚ ਬੈਡਮਿੰਟਨ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਵਿੱਚ ਟੀਮ ਨੂੰ ਸਨਮਾਨ ਕਰਨ ਮੌਕੇ ਚੇਅਰਮੈਨ ਰਵੀ ਅਰੋੜਾ ਨੇ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ ਹੁੰਦਾ ਹੈ, ਇਸ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ। -ਨਿੱਜੀ ਪੱਤਰ ਪ੍ਰੇਰਕ