DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੇਵੀ ਤਲਾਬ ਮੰਦਿਰ ’ਚ ਸਰੋਵਰ ਦੀ ਸੇਵਾ ਆਰੰਭ

ਰਾਜਪਾਲ ਵਲੋਂ ਸੇਵਾ ’ਚ ਹਿੱਸਾ ਲੈਣ ਦੀ ਅਪੀਲ; ਸਪੀਕਰ ਤੇ ਕੈਬਨਿਟ ਮੰਤਰੀ ਨਤਮਸਤਕ

  • fb
  • twitter
  • whatsapp
  • whatsapp
featured-img featured-img
ਸੇਵਾ ਦੀ ਸ਼ੁਰੂਆਤ ਕਰਦੇ ਹੋਏ ਗੁਲਾਬ ਚੰਦ ਕਟਾਰੀਆ ਤੇੇ ਹੋਰ। -ਫੋਟੋ: ਸਰਬਜੀਤ ਸਿੰਘ
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਤਿਹਾਸਕ ਸਿੱਧ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਿਰ ਜਲੰਧਰ ਵਿਖੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਰੂਆਤ ਕਰਦਿਆਂ ਸਾਰੇ ਵਰਗਾਂ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਇਸ ਪਵਿੱਤਰ ਸੇਵਾ ਵਿੱਚ ਸਰਗਰਮੀ ਨਾਲ ਸ਼ਿਰਕਤ ਕਰਨ ਦੀ ਅਪੀਲ ਕੀਤੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਿਨਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸ਼ੋਦੀਆ, ਪਦਮ ਭੂਸ਼ਣ ਬਰਜਿੰਦਰ ਸਿੰਘ ਹਮਦਰਦ ਅਤੇ ਸ੍ਰੀ ਦੇਵੀ ਤਲਾਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਦੇ ਨਾਲ ਪੰਜਾਬ ਦੇ ਰਾਜਪਾਲ ਕਾਰ ਸੇਵਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਪਵਿੱਤਰ ਮੰਦਿਰ ਵਿਖੇ ਨਤਮਸਤਕ ਹੋਏ।

Advertisement

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਇਸ ਪਵਿੱਤਰ ਸੇਵਾ ਵਿੱਚ ਸ਼ਾਮਲ ਹੋਣ ’ਤੇ ਧੰਨਵਾਦ ਪ੍ਰਗਟ ਕਰਦਿਆਂ ਇਸ ਦੀ ਤੁਲਨਾ ਆਪਣੇ ਘਰ ਦੀ ਸਫ਼ਾਈ ਨਾਲ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਆਪਣੇ ਘਰਾਂ ਨੂੰ ਸਾਫ਼-ਸੁਥਰਾ ਰੱਖਦੇ ਹਾਂ, ਉਸੇ ਤਰ੍ਹਾਂ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਪ੍ਰਮਾਤਮਾ ਦੇ ਘਰਾਂ ਨੂੰ ਵੀ ਇਸ ਕਾਰ ਸੇਵਾ ਰਾਹੀਂ ਸਾਫ਼ ਰੱਖੀਏ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਜਨੀਤਕ ਬੰਧਨਾਂ ਤੋਂ ਉੱਪਰ ਉੱਠ ਕੇ ਹਰ ਕਿਸੇ ਨੂੰ ਮਾਨਵਤਾ ਅਤੇ ਅਧਿਆਤਮਕ ਸੰਸਥਾਵਾਂ ਦੀ ਨਿਰਸਵਾਰਥ ਸੇਵਾ ਕਰਕੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਅਸਥਾਨ ਸਾਨੂੰ ਸਭ ਨੂੰ ਆਪਣੇ ਫਰਜ਼ ਪੂਰੇ ਉਤਸ਼ਾਹ ਨਾਲ ਨਿਭਾਉਣ ਲਈ ਤਾਕਤ ਅਤੇ ਅਸ਼ੀਰਵਾਦ ਪ੍ਰਦਾਨ ਕਰਦੇ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਸਭਿਆਚਾਰਕ ਜੜ੍ਹਾਂ ਨੂੰ ਮਜ਼ਬੂਤ ਕਰਨ ਲਈ ਆਪਣੇ ਬੱਚਿਆਂ ਨੂੰ ਇਸ ਪਵਿੱਤਰ ਸੇਵਾ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਸ਼ੀਤਲ ਵਿੱਜ ਵਲੋਂ ਵੱਖ-ਵੱਖ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਦੇਵੀ ਤਲਾਬ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਇਸ ਪਵਿੱਤਰ ਕਾਰਜ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮੇਅਰ ਵਿਨੀਤ ਧੀਰ, ਸੀਨੀਅਰ ਆਪ ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ ਅਤੇ ਦਿਨੇਸ਼ ਢੱਲ ਵੀ ਹਾਜ਼ਰ ਸਨ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਰਾਹੁਲ ਗਾਂਧੀ ਬਾਰੇ ਕਿਹਾ ਕਿ ਉਹ ਵੋਟ ਚੋਰੀ ਦੀ ਗੱਲ ਕਰਦੇ ਹਨ ਪਰ ਲਗਦਾ ਹੈ ਕਿ ਹੁਣ ਸਾਰੀ ਕਾਂਗਰਸ ਚੋਰੀ ਹੋ ਜਾਵੇਗੀ।

Advertisement

Advertisement
×