DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Saurav Jain attack case: ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਥਾਣੇ ਅੱਗੇ ਧਰਨਾ ਦਿੱਤਾ

ਸ਼ਹਿਰ ਦੇ ਆੜ੍ਹਤੀਏ ਅਤੇ ਜੈਨ ਭਾਈਚਾਰੇ ਦੇ ਆਗੂ ਸੌਰਵ ਜੈਨ ’ਤੇ ਹੋਏ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪਰਿਵਾਰਕ ਮੈਂਬਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸਿਆਸੀ ਧਿਰਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਅਤੇ ਵਪਾਰੀਆਂ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ। ਇਹ...

  • fb
  • twitter
  • whatsapp
  • whatsapp
featured-img featured-img
ਥਾਣੇ ਅੱਗੇ ਪ੍ਰਦਰਸ਼ਨਕਾਰੀਆਂ ਨੂੰ ਕਾਰਵਾਈ ਦਾ ਭਰੋਸਾ ਦਿੰਦੇ ਐੱਸ ਐੱਚ ਓ ਪ੍ਰਿੰਸਪਾਲ ਸਿੰਘ।
Advertisement

ਸ਼ਹਿਰ ਦੇ ਆੜ੍ਹਤੀਏ ਅਤੇ ਜੈਨ ਭਾਈਚਾਰੇ ਦੇ ਆਗੂ ਸੌਰਵ ਜੈਨ ’ਤੇ ਹੋਏ ਹਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪਰਿਵਾਰਕ ਮੈਂਬਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸਿਆਸੀ ਧਿਰਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਅਤੇ ਵਪਾਰੀਆਂ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮੁਜ਼ਾਹਰਾ ਜੈਨ ਸਭਾ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ ਥਾਣੇ ਅੱਗੇ ਧਰਨਾ ਦੇਣ ਉਪਰੰਤ ਸਮਾਪਤ ਹੋਇਆ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਪੁਲੀਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਵਿੱਚ ਪੁਲੀਸ ਦੀ ਢਿੱਲ ਵਿੱਚ ਸ਼ਹਿਰ ਵਾਸੀਆਂ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਅਜਿਹਾ ਮਹੌਲ ਕਦੇ ਨਹੀਂ ਬਣਿਆ ਜਿਸ ਨਾਲ ਭਾਈਚਾਰਕ ਸਾਂਝ ਵਿੱਚ ਤਰੇੜਾਂ ਆਈਆਂ ਹੋਣ, ਪਰ ਇਸ ਘਟਨਾ ਨੇ ਦੋ ਭਾਈਚਾਰਿਆਂ ਅੰਦਰ ਪਾੜ ਵਧਾਉਣ ਦਾ ਕੰਮ ਕੀਤਾ ਹੈ। ਇਸ ਲਈ ਸੱਤਾਧਾਰੀ ਪਾਰਟੀ ਦੇ ਆਗੂ ਮੁੱਖ ਜ਼ਿੰਮੇਵਾਰ ਹਨ। ਸ਼ਹਿਰ ਅੰਦਰ ਵਾਪਰਦੀਆਂ ਅਗਵਾ ਅਤੇ ਹਿੰਸਾ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਨੂੰ ਰੋਕਣ ਲਈ ਪੁਲੀਸ ਪ੍ਰਸ਼ਾਸਨ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮੁਜ਼ਾਹਰੇ ਦੌਰਾਨ ਪੁਲੀਸ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਦੋ ਦਿਨਾਂ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵੇਗੀ, ਪਰ ਹਾਲੇ ਤੱਕ ਦੋਸ਼ੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਪੁਲੀਸ ਨੇ ਤੁਰੰਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਦਿਵਾਇਆ ਤਾਂ ਉਹ ਤਿੱਖਾ ਸੰਘਰਸ਼ ਵਿੱਢ ਦੇਣਗੇ।

Advertisement

ਇਸ ਮੌਕੇ ਵਿਧਾਇਕ ਜੰਗੀ ਲਾਲ ਮਹਾਜਨ, ਸਾਬਕਾ ਵਿਧਾਇਕਾ ਇੰਦੂ ਬਾਲਾ, ਅਜੀਤ ਨਾਰੰਗ, ਲਲਿਤ ਜੈਨ, ਗੁਰਜਿੰਦਰ ਸਿੰਘ ਚੱਕ, ਰਾਜੇਸ਼ ਜੈਨ, ਵਿਜੈ ਜੈਨ ਬੱਗਾ, ਮਾਸਟਰ ਰਮੇਸ਼ ਸ਼ਰਮਾ, ਦਵਿੰਦਰ ਕੁੰਦਰਾ, ਮੰਗਲੇਸ਼ ਕੁਮਾਰ ਜੱਜ, ਸੰਜੀਵ ਆਨੰਦ, ਸੁਰਿੰਦਰ ਕੁਮਾਰ, ਅਜੈ ਅਗਰਵਾਲ, ਰਮੇਸ਼ ਵਰਮਾ, ਪਵਨ ਸ਼ਰਮਾ, ਐੱਸ ਐੱਮ ਸ਼ਰਮਾ, ਬਲਵਿੰਦਰ ਸਿੰਘ, ਸੱਭਿਆ ਸਾਂਚੀ, ਅਸ਼ਵਨੀ ਕੁਮਾਰ, ਬੈਨੀ ਮਿਨਹਾਸ, ਨਰੋਤਮ ਸਾਬਾ, ਨੀਰਜ ਜੈਨ ਆਦਿ ਹਾਜ਼ਰ ਸਨ।

Advertisement

ਇੱਕ ਮੁਲਜ਼ਮ ਗ੍ਰਿਫ਼ਤਾਰ ਕੀਤਾ: ਪੁਲੀਸ

ਐੱਸ ਐੱਚ ਓ ਪ੍ਰਿੰਸਪਾਲ ਸਿੰਘ ਨੇ ਕਿਹਾ ਕਿ ਹਮਲੇ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਰਹਿੰਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

Advertisement
×