‘ਮਗਨਰੇਗਾ ਬਚਾਓ ਸੰਗਰਾਮ’ ਰੈਲੀ ਨੇ ਧਾਰਿਆ ਵਿਸ਼ਾਲ ਰੂਪ
ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਸੇਧੇ ਨਿਸ਼ਾਨੇ; ਮੁਹਿੰਮ ਮਗਰੋਂ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਦਾ ਐਲਾਨ
ਇੱਥੇ ਪੰਜਾਬ ਕਾਂਗਰਸ ਵੱਲੋਂ ਮਗਨਰੇਗਾ ਬਚਾਓ ਸੰਗਰਾਮ ਰੈਲੀ ਕਰ ਕੇ ਕੇਂਦਰ ਸਰਕਾਰ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਮਗਨਰੇਗਾ ਨੂੰ ਬਚਾਉਣ ਲਈ ਵੱਡੀ ਲੜਾਈ ਲੜਨ ਦਾ ਪ੍ਰੋਗਰਾਮ ਉਲੀਕਿਆ। ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਹੋਈ ਰੈਲੀ ਵਿੱਚ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਡਾਲਵੀਆ, ਸੂਰਜ ਠਾਕੁਰ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਹੋਰ ਸੂਬਾਈ ਅਤੇ ਜ਼ਿਲ੍ਹਾ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇਸ਼ ਦੇ ਮਜ਼ਦੂਰਾਂ ਲਈ ਮਗਨਰੇਗਾ ਨੂੰ ਬਚਾਉਣ ਲਈ ਲੜਾਈ ਲੜੇਗੀ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਮਗਨਰੇਗਾ ਦੇ ਮੂਲ ਰੂਪ ਵਿੱਚ ਬਹਾਲੀ ਤੱਕ ਲੜਾਈ ਲੜੇਗੀ ਅਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਵਾਂਗ ਦੇਸ਼ ਵਾਸੀਆਂ ਦੇ ਸਾਥ ਨਾਲ ਇਸ ਫਰਮਾਨ ਨੂੰ ਵੀ ਵਾਪਸ ਕਰਵਾ ਕੇ ਰਹੇਗੀ। ਸ੍ਰੀ ਵੜਿੰਗ ਨੇ ਕਿਹਾ ਕਿ ਕਾਂਗਰਸ, ਕੇਂਦਰ ਅਤੇ ਪੰਜਾਬ ਸਰਕਾਰ ਨਾਲ ਲੜਾਈ ਲੜੇਗੀ। ਇਸ ਮੁਹਿੰਮ ਮਗਰੋਂ ਪੰਜਾਬ ਵਿਚ ਭਾਜਪਾ ਵਾਲਿਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਸੁਖਪਾਲ ਖਹਿਰਾ, ਮੋਹਿਤ ਮਹਿੰਦਰਾ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਪਵਨ ਆਦੀਆਂ, ਅਰੁਣ ਡੋਗਰਾ, ਇੰਦੂ ਬਾਲਾ, ਰਾਜ ਕੁਮਾਰ ਵੇਰਕਾ, ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਲਾਡੀ ਸ਼ੇਰੋਵਾਲੀਆ, ਸੰਸਦ ਮੈਂਬਰ ਡਾ. ਅਮਰ ਸਿੰਘ, ਜਸਵੀਰ ਸਿੰਘ ਡਿੰਪਾ ਗਿੱਲ, ਸਰਬਜੋਤ ਸਿੰਘ ਸਾਬੀ, ਜੋਗਿੰਦਰ ਸਿੰਘ ਗਿਲਜੀਆਂ, ਯਾਮਿਨੀ ਗੋਮਰ, ਅਵਤਾਰ ਸਿੰਘ ਖੋਖਰ, ਕੈਪਟਨ ਬਹਾਦਰ ਸਿੰਘ ਤੇ ਗੁਰਸੇਵਕ ਮਾਰਸ਼ਲ ਵੀ ਮੌਜੂਦ ਸਨ।

