ਪੱਤਰ ਪ੍ਰੇਰਕ
ਭਿਖੀਵਿੰਡ, 6 ਨਵੰਬਰ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਇਕ ਤਿੰਨ-ਮੈਂਬਰੀ ਟੀਮ ਵੱਲੋਂ ਸਰਹੱਦੀ ਖੇਤਰ ਦੇ ਪਿੰਡ ਝੁੱਗੀਆਂ ਕਾਲੂ ਦੇ ਵਾਸੀ ਦਲਿਤ ਵਰਗ ਦੇ ਦੋ ਭਰਾਵਾਂ ਵਲੋਂ ਉਨ੍ਹਾਂ ਦੀ 36 ਕਨਾਲ, 19 ਮਰਲਾ ਜ਼ਮੀਨ ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਖਿਲਾਫ਼ ਕੀਤੀ ਸ਼ਿਕਾਇਤ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਅੱਜ ਪਿੰਡ ਦਾ ਦੌਰਾ ਕੀਤਾ ਗਿਆ| ਟੀਮ ਵਿੱਚ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ, ਦਰਸ਼ਨ ਸਿੰਘ ਕੋਟ ਕਰਾਰ ਖਾਂ ਅਤੇ ਦੀਪਕ ਕੁਮਾਰ ਸ਼ਾਮਲ ਹੋਏ|