ਐੱਸਡੀਐੱਮ ਵੱਲੋਂ ਨਿੱਜੀ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ
ਪੱਤਰ ਪ੍ਰੇਰਕ ਸ਼ਾਹਕੋਟ, 14 ਜੁਲਾਈ ਐੱਸਡੀਐੱਮ ਸ਼ਾਹਕੋਟ ਨੇ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਅੱਜ ਵਰ੍ਹਦੇ ਮੀਂਹ ਵਿੱਚ ਤਹਿਸੀਲ ਦੇ ਕਈ ਨਿੱਜੀ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ। ਐੱਸਡੀਐੱਮ ਸ਼ੁਭੀ ਆਂਗਰਾ ਨੇ ਦੱਸਿਆ ਕਿ ਬਲਾਕ ਲੋਹੀਆਂ ਖਾਸ ਦੇ ਨਿੱਜੀ ਸਕੂਲਾਂ ਦੀਆਂ...
ਪੱਤਰ ਪ੍ਰੇਰਕ
ਸ਼ਾਹਕੋਟ, 14 ਜੁਲਾਈ
ਐੱਸਡੀਐੱਮ ਸ਼ਾਹਕੋਟ ਨੇ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਅੱਜ ਵਰ੍ਹਦੇ ਮੀਂਹ ਵਿੱਚ ਤਹਿਸੀਲ ਦੇ ਕਈ ਨਿੱਜੀ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ। ਐੱਸਡੀਐੱਮ ਸ਼ੁਭੀ ਆਂਗਰਾ ਨੇ ਦੱਸਿਆ ਕਿ ਬਲਾਕ ਲੋਹੀਆਂ ਖਾਸ ਦੇ ਨਿੱਜੀ ਸਕੂਲਾਂ ਦੀਆਂ ਬੱਸਾਂ ਦੀ ਕੀਤੀ ਗਈ ਚੈਕਿੰਗ ਦੌਰਾਨ 4 ਸਕੂਲਾਂ ਦੀਆਂ ਬੱਸਾਂ ਸਰਕਾਰ ਵੱਲੋਂ ਨਿਰਧਾਰਿਤ ਸ਼ਰਤਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਉਨ੍ਹਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਚਲਾਨ ਕੱਟੇ ਬੱਸਾਂ ਵਿੱਚੋਂ 2 ਸਕੂਲਾਂ ਦੀਆਂ ਬੱਸਾਂ ਨੇ ਰੋਡ ਟੈਕਸ ਅਦਾ ਨਹੀਂ ਕੀਤਾ ਸੀ ਤੇ ਇਕ ਸਕੂਲ ਦੀ ਬੱਸ ਦਾ ਪ੍ਰਦੂਸ਼ਣ ਤੇ ਬੀਮਾ ਨਹੀਂ ਸੀ ਅਤੇ ਇਕ ਸਕੂਲ ਦੀ ਬੱਸ ਦੇ ਡਰਾਈਵਰ ਕੋਲ ਡਰਾਈਵਿੰਗ ਲਾਇਸੈਂਸ ਨਹੀਂ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਨਿੱਜੀ ਸਕੂਲਾਂ ਦੀਆਂ ਬੱਸਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਸਕੂਲ ਨੂੰ ਬੱਚਿਆਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿਤੀ ਜਾਵੇਗੀ।