DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

S D M ਵੱਲੋਂ ਹਸਪਤਾਲ ’ਚ ਛਾਪਾ

ਸਿਹਤ ਸੇਵਾਵਾਂ ਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਹਸਪਤਾਲ ਵਿੱਚ ਸਹੂਲਤਾਂ ਦਾ ਜਾਇਜ਼ਾ ਲੈਂਦੇ ਹੋਏ ਐੱਸ ਡੀ ਐੱਮ ਨਵਦੀਪ ਸਿੰਘ।
Advertisement

ਡੀ ਸੀ ਵਰਜੀਤ ਵਾਲੀਆ ਦੀਆਂ ਹਦਾਇਤਾਂ ’ਤੇ ਉਪ ਮੰਡਲ ਮੈਜਿਸਟ੍ਰੇਟ ਜਲੰਧਰ-1 ਨਵਦੀਪ ਸਿੰਘ ਵੱਲੋਂ ਅੱਜ ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕੀਤੇ ਨਿਰੀਖਣ ਦੌਰਾਨ ਐੱਸ ਡੀ ਐੱਮ ਨੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ, ਪੀਣ ਵਾਲੇ ਸਾਫ ਪਾਣੀ ਦੀ ਉਪਲਬਧਤਾ, ਸਾਫ-ਸਫਾਈ ਖਾਸ ਕਰ ਪਾਖਨਿਆਂ ਦੀ ਸਫਾਈ ਸਣੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿੱਚੋਂ ਮਿਲ ਰਹੀਆਂ ਦਵਾਈਆਂ ਦੀ ਉਪਲਬਧਤਾ ਬਾਰੇ ਫੀਡਬੈਕ ਵੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਲੈਬੋਰੇਟਰੀਜ਼ ਅਤੇ ਡੇਂਗੂ ਵਾਰਡ ਦਾ ਵੀ ਜਾਇਜ਼ਾ ਲਿਆ। ਡੀ ਸੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪੱਖੋਂ ਕੋਈ ਕਮੀਂ ਨਹੀਂ ਆਉਣੀ ਚਾਹੀਦੀ। ਇਸ ਤੋਂ ਇਲਾਵਾ ਮਰੀਜ਼ਾਂ ਅਤੇ ਅਟੈਂਡੈਂਟਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ।

Advertisement
Advertisement
×