ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਸਡੀਐੱਮ ਵੱਲੋਂ ਧੁੱਸੀ ਬੰਨ੍ਹ ਦਾ ਦੌਰਾ

ਅਧਿਕਾਰੀਆਂ ਨੂੰ ਹਰ ਪੱਖੋਂ ਪੁਖਤਾ ਇੰਤਜ਼ਾਮ ਰੱਖਣ ਦੇ ਨਿਰਦੇਸ਼
ਬੇਲਾ ਤਾਜੋਵਾਲ ਵਿੱਚ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਂਦੇ ਹੋਏ ਐੱਸਡੀਐਮ ਕ੍ਰਿਤਿਕਾ ਗੋਇਲ।
Advertisement

ਬਰਸਾਤੀ ਮੌਸਮ ਤੇ ਦਰਿਆ ਸਤਲੁਜ ਵਿੱਚ ਵਧੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਐੱਸਡੀਐੱਮ ਕ੍ਰਿਤਿਕਾ ਗੋਇਲ ਨੇ ਅੱਜ ਪਿੰਡ ਬੇਲਾ ਤਾਜੋਵਾਲ ਅਤੇ ਔਲੀਆਪੁਰ ਵਿੱਚ ਧੁੱਸੀ ਬੰਨ੍ਹ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।

ਐੱਸਡੀਐੱਮ ਕ੍ਰਿਤਿਕਾ ਗੋਇਲ ਨੇ ਮੌਕੇ ’ਤੇ ਪਾਣੀ ਦੇ ਵਹਾਅ ਬਾਰੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਸਹੀ ਹੈ ਅਤੇ ਇਲਾਕੇ ਵਿੱਚ ਧੁੱਸੀ ਬੰਨ੍ਹ ਨੂੰ ਕੋਈ ਨਕੁਸਾਨ ਨਹੀਂ ਹੈ। ਮੌਕੇ ’ਤੇ ਮੌਜੂਦ ਲਾਗਲੇ ਪਿੰਡਾਂ ਦੇ ਮੋਹਤਬਰਾਂ ਨੇ ਵੀ ਐੱਸਡੀਐੱਮ ਨਾਲ ਗੱਲਬਾਤ ਕਰਦਿਆਂ ਬੰਨ੍ਹ ਦੀ ਸਥਿਤੀ ਸਹੀ ਹੋਣ ਬਾਰੇ ਤਸੱਲੀ ਦਾ ਪ੍ਰਗਟਾਵਾ ਕੀਤਾ। ਕ੍ਰਿਤਿਕਾ ਗੋਇਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਢੁੱਕਵੇਂ ਇੰਤਜ਼ਾਮ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨਾਲ ਨਜਿੱਠਿਆ ਜਾ ਸਕੇ। ਇਸ ਮੌਕੇ ਤਹਿਸੀਲਦਾਰ ਸੁਖਬੀਰ ਕੌਰ, ਐਸ.ਡੀ.ਓ. ਹਰਜਿੰਦਰ ਸਿੰਘ, ਜੂਨੀਅਰ ਇੰਜੀਨੀਅਰ ਹਰਕਮਲ ਅਤੇ ਲਭਪ੍ਰੀਤ, ਬੇਲਾ ਤਾਜੋਵਾਲ ਦੇ ਸਰਪੰਚ ਕੁਲਦੀਪ ਕੌਰ, ਸਤਨਾਮ ਸਿੰਘ, ਨਰਿੰਦਰ ਸਿੰਘ, ਸੰਤੋਖ ਸਿੰਘ, ਦੇਸਰਾਜ ਅਤੇ ਪ੍ਰੇਮ ਚੰਦ ਆਦਿ ਹਾਜ਼ਰ ਸਨ।

Advertisement

Advertisement
Show comments