ਪੱਟੀ ਦੀ ਸਬ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਚਲਾਈ
ਇਥੋਂ ਦੀ ਸਬ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਤੇ ਕੈਦੀਆਂ ਦੀਆਂ ਬੈਰਕਾਂ ’ਚ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਜੇਲ੍ਹ ਸੁਪਰਡੈਂਟ ਇੰਦਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀ ਪੁਲੀਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਜੇਲ੍ਹ ਦੀਆਂ ਬੈਰਕਾਂ ਅਤੇ ਕੈਦੀਆਂ...
Advertisement
ਇਥੋਂ ਦੀ ਸਬ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਤੇ ਕੈਦੀਆਂ ਦੀਆਂ ਬੈਰਕਾਂ ’ਚ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਜੇਲ੍ਹ ਸੁਪਰਡੈਂਟ ਇੰਦਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀ ਪੁਲੀਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਜੇਲ੍ਹ ਦੀਆਂ ਬੈਰਕਾਂ ਅਤੇ ਕੈਦੀਆਂ ਦੇ ਸਾਮਾਨ ਦੀ ਤਲਾਸ਼ੀ ਕੀਤੀ ਗਈ। ਇਸ ਦੌਰਾਨ ਜੇਲ੍ਹ ਅੰਦਰੋਂ ਹਵਾਲਾਤੀ ਕੈਦੀਆਂ ਪਾਸੋਂ ਕੋਈ ਪਾਬੰਦੀਸ਼ੁਦਾ ਵਸਤ ਬਰਾਮਦ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ ਦੀਆਂ ਨਿਗਰਾਨੀ ਲਈ ਜੇਲ੍ਹ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਅ ਰਿਹਾ ਹੈ ਅਤੇ ਜੇਲ੍ਹ ਵਿੱਚ ਬੰਦ ਹਵਾਲਾਤੀ ਕੈਦੀਆਂ ਨੂੰ ਜੇਲ੍ਹ ਨਿਯਮਾਂ ਮੁਤਾਬਕ ਬਣਦੀ ਸਹੂਲਤ ਦਿੱਤੀ ਜਾ ਰਹੀ ਹੈ।
Advertisement
Advertisement
×

