ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ਾ ਤਸਕਰਾਂ ਦੀ ਪੈੜ ਨੱਪਣ ਲਈ ਤਲਾਸ਼ੀ ਮੁਹਿੰਮ

ਸੱਤ ਕੇਸ ਦਰਜ, ਹੈਰੋਇਨ, ਗੈਰ-ਕਾਨੂੰਨੀ ਸ਼ਰਾਬ ਤੇ ਮੋਟਰਸਾੲੀਕਲ ਬਰਾਮਦ
Advertisement
ਸ਼ਹਿਰ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਯਤਨਾਂ ਤਹਿਤ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜੁਆਇੰਟ ਪੁਲੀਸ ਕਮਿਸ਼ਨਰ ਸੰਦੀਪ ਸ਼ਰਮਾ, ਏਡੀਸੀਪੀ-1 ਆਕਰਸ਼ੀ ਜੈਨ. ਏਡੀਸੀਪੀ-2 ਹਰਿੰਦਰ ਸਿੰਘ ਗਿੱਲ ਅਤੇ ਹੋਰ ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕਾਸੋ ਅਪਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਲਈ 130 ਤੋਂ ਵੱਧ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਜਿਨ੍ਹਾਂ ਨੇ ਜਲੰਧਰ ਦੇ 13 ਥਾਵਾਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਵਿੱਚ ਰੇਲਵੇ ਸ਼ਟੇਸ਼ਨ, ਅਲੀ ਮੁਹੱਲਾ, ਇੰਦਰਾ ਕਲੋਨੀ, ਭਾਰਗੋ ਕੈਂਪ ਤੇ ਬਸਤੀ ਸ਼ੇਖ ਆਦਿ ਸ਼ਾਮਲ ਸਨ। ਅਪਰੇਸ਼ਨ ਦੌਰਾਨ ਹਰੇਕ ਹੋਟਸਪੋਟ ਦੀ ਨਿਗਰਾਨੀ ਏਡੀਸੀਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸੀ।

ਇਸ ਕਾਰਵਾਈ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ, ਵਾਹਨਾਂ ਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਜਾਂਚ ਕੀਤੀ ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਨਕੇਲ ਕੱਸੀ ਜਾ ਸਕੇ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਸ ਕਾਸੋ ਆਪਰੇਸ਼ਨ ਦੇ ਨਤੀਜੇ ਵਜੋਂ ਪੁਲੀਸ ਨੇ ਕੁੱਲ 32.2 ਗ੍ਰਾਮ ਹੈਰੋਇਨ, 13,500 ਮਿਲੀਲਿਟਰ ਗੈਰ-ਕਾਨੂੰਨੀ ਸ਼ਰਾਬ ਅਤੇ 2 ਮੋਟਰਸਾਈਕਲ ਬਰਾਮਦ ਕਰਕੇ 7 ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇਨ੍ਹਾਂ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 7 ਮਕੁੱਦਮੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸਥਾਨਕ ਲੋਕਾਂ ਤੋਂ ਨੇੜਲੇ ਨਸ਼ਾ ਤਸਕਰਾਂ ਅਤੇ ਖੇਤਰ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪੁੱਛਗਿੱਛ ਕੀਤੀ ਗਈ।

Advertisement

 

 

Advertisement
Show comments