ਸਕੱਤਰ ਵੱਲੋਂ ਮੰਡੀਆਂ ’ਚ ਖ਼ਰੀਦ ਕਾਰਜਾਂ ਦਾ ਜਾਇਜ਼ਾ

ਸਕੱਤਰ ਵੱਲੋਂ ਮੰਡੀਆਂ ’ਚ ਖ਼ਰੀਦ ਕਾਰਜਾਂ ਦਾ ਜਾਇਜ਼ਾ

ਬਲਾਚੌਰ ਦਾਣਾ ਮੰਡੀ ਵਿੱਚ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਂਏ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ। -ਫੋਟੋ: ਸੁਭਾਸ਼ ਜੋਸ਼ੀ

ਪੱਤਰ ਪ੍ਰੇਰਕ

ਬਲਾਚੌਰ , 18 ਅਪਰੈਲ

ਅੱਜ ਸ਼ਹੀਦ ਭਗਤ ਸਿੰਘ ਨਗਰ ਵਿੱਚ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਸਕੱਤਰ ਰਵੀ ਭਗਤ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਬਲਾਚੌਰ ,ਰਾਹੋਂ ਅਤੇ ਨਵਾਂਸ਼ਹਿਰ ਦਾਣਾ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਖ਼ਰੀਦ ਨਾਲ ਸਬੰਧਤ ਹੋਰਨਾਂ ਧਿਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਚੁਨੌਤੀਪੂਰਨ ਕੰਮ ਦੇ ਬਾਵਜੂਦ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤਕ 29.65 ਲੱਖ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 25.61 ਲੱਖ ਟਨ, ਭਾਵ 86.37 ਫੀਸਦੀ ਦੀ ਖ਼ਰੀਦ ਸਿਰਫ ਇੱਕ ਹਫ਼ਤੇ ਦੇ ਅੰਦਰ ਕੀਤੀ ਗਈ ਹੈ।

ਸ਼ਾਹਕੋਟ(ਪੱਤਰ ਪ੍ਰੇਰਕ): ਸਥਾਨਕ ਮਾਰਕੀਟ ਕਮੇਟੀ ਅਧੀਨ ਅਉਂਦੀਆ 11 ਮੰਡੀਆਂ ’ਚ ਅੱਜ ਤੱਕ 214164 ਕੁਇੰਟਲ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 72431 ਕੁਇੰਟਲ ਦੀ ਚੁਕਾਈ ਵੀ ਕਰਵਾਈ ਜਾ ਚੁੱਕੀ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਸ਼ਾਹਕੋਟ ਦੇ ਸਕੱਤਰ ਤਜਿੰਦਰ ਕੁਮਾਰ ਨੇ ਕੀਤਾ। ਵੱਖ-ਵੱਖ ਮੰਡੀਆਂ ਤੇ ਖਰੀਦ ਏਜੰਜੀਆਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱੱਸਿਆ ਕਿ ਮਾਰਕਫੈੱਡ ਨੇ 37585 ਕੁਇੰਟਲ, ਪਨਸਪ ਨੇ 134487,ਪੰਜਾਬ ਵੇਅਰ ਹਾਊਸ ਨੇ 33331 ਅਤੇ ਪਨਗਰੇਨ ਨੇ 8761 ਕੁਇੰਟਲ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਾਹਕੋਟ ਮੰਡੀ ’ਚ 59345 ਕੁਇੰਟਲ, ਮਲਸੀਆਂ ’ਚ 22334, ਪੂੰਨੀਆਂ ’ਚ 26749, ਲਸੂੜੀ ’ਚ 26879 ਪਰਜੀਆਂ ਕਲਾਂ ’ਚ 25224, ਰੂਪੇਵਾਲ ’ਚ 1754,ਕੁਲਾਰ ’ਚ 1785,ਭੁੱਲਰ ’ਚ 4830,ਤਲਵੰਡੀ ਮਾਧੋ ’ਚ 8158,ਕੋਹਾੜ ਕਲਾਂ ’ਚ 19237 ਅਤੇ ਸੋਹਲ ਜਗੀਰ ਮੰਡੀ ’ਚ 14757 ਕੁਇੰਟਲ ਕਣਕ ਦੀ ਆਮਦ ਹੋਈ ਹੈ।

ਜੰਡਿਆਲਾ ਗੁਰੂ (ਪੱਤਰ ਪ੍ਰੇਰਕ): ਸਥਾਨਕ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਵੱਲੋਂ ਡੀਐੱਮ ਆਰਐੱਸ ਮੀਨਾ ਅਤੇ ਅਨਿਲ ਕੁਮਾਰ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਐੱਫਸੀਆਈ ਵੱਲੋਂ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਸ਼ੁਰੂ ਕੀਤੀ ਗਈ ਹੈ।

ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਵੱਖ ਵੱਖ ਖ਼ਰੀਦ ਕੇਂਦਰਾਂ ਵਿੱਚ ਅੱਜ ਤੱਕ ਪਹੁੰਚੀ 86029 ਟਨ ਕਣਕ ਵਿੱਚੋਂ 52017 ਟਨ ਕਣਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇਥੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦਿੱਤੀ| ਜ਼ਿਲ੍ਹੇ ਵਿੱਚ ਕੁੱਲ 95 ਖ਼ਰੀਦ ਕੇਂਦਰ ਬਣਾਏ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਇਸ ਸ਼ੀਜਨ ਦੌਰਾਨ ਜ਼ਿਲ੍ਹੇ ਵਿੱਚ ਲੱਗਭੱਗ 6 ਲੱਖ 80 ਹਜ਼ਾਰ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ| ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਨਗਰੇਨ, ਐੱਫ਼. ਸੀ. ਆਈ. , ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ| ਅਧਿਕਾਰੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਨਸ ਸੁਕਾਕੇ ਲਿਆਉਣ ਅਤੇ ਮੰਡੀਆਂ ਵਿੱਚ ਸਮਾਜਿਕ ਦੂਰੀ ਜਿਹੇ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ|

ਮੰਡੀਆਂ ਵਿੱਚ ਕਣਕ ਦੀ ਆਮਦ ਵਿੱਚ ਵਾਧਾ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵਲੋਂ ਲਿਆਂਦੀ ਗਈ ਕਣਕ ਦੀ ਸਮੇਂ ਸਿਰ ਖ਼ਰੀਦ ਅਤੇ ਚੁਕਾਈ ਕਰਕੇ ਕਣਕ ਦੀ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਅਸੁਵਿਧਾ ਤੋਂ ਬਗੈਰ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪੁੱਜੀ ਕਣਕ ਦੀ ਸਮੇਂ ਸਿਰ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਮੇਂ ਸਿਰ ਚੁਕਾਈ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਜਦੋਂ ਤੋਂ ਕਣਕ ਦੀ ਖ਼ਰੀਦ ਦਾ ਸ਼ੀਜਨ ਸ਼ੁਰੂ ਹੋਇਆ ਹੈ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 1,49,574 ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 1,48,080 ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖ਼ਰੀਦ ਦੇ ਨਾਲ-ਨਾਲ ਸਮੇਂ ਸਿਰ 100 ਫੀਸਦ ਚੁਕਾਈ ਨੂੰ ਯਕੀਨੀ ਬਣਾਇਆ ਗਿਆ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਬਲਕਾਰ ਸਿੰਘ ਚੱਠਾ ਨੇ ਆਪਣੇ ਵਰਕਰਾਂ ਨਾਲ ਇਲਾਕੇ ਦੀਆਂ ਕਈ ਮੰਡੀਆਂ ਦਾ ਦੌਰਾ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਖਰਾਬ ਮੌਸਮ ਦੌਰਾਨ ਕਣਕ ਦੀ ਸੰਭਾਲ ਲਈ ਵੀ ਕੋਈ ਢੁਕਵੇ ਪ੍ਰਬੰਧ ਨਹੀਂ ਕੀਤੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All