ਪੱਤਰ ਪ੍ਰੇਰਕ
ਸ਼ਾਹਕੋਟ, 2 ਸਤੰਬਰ
ਇਲਾਕੇ ਦੇ ਗਿਰਜਾਘਰਾਂ ਦੀ ਸੁਰੱਖਿਆ ਨੂੰ ਲੈ ਕੇ ਡੀ.ਐੱਸ.ਪੀ. ਸ਼ਾਹਕੋਟ ਗੁਰਪ੍ਰੀਤ ਸਿੰਘ ਗਿੱਲ ਨੇ ਇਲਾਕੇ ਦੇ ਗਿਰਜਾਘਰਾਂ ਦੇ ਪਾਦਰੀਆਂ ਅਤੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ।
ਡੀ.ਐੱਸ.ਪੀ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਗਿਰਜਾਘਰਾਂ ਉੱਪਰ ਹਮਲੇ ਕਰ ਕੇ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਇਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਚੌਕਸੀ ਰੱਖਣੀ ਪਵੇਗੀ।
ਉਨ੍ਹਾਂ ਗਿਰਜਾਘਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਅਤੇ 24 ਘੰਟੇ ਲਾਈਟ ਤੇ ਚੌਕੀਦਾਰ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪਾਦਰੀਆਂ ਤੇ ਪ੍ਰਧਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ 24 ਘੰਟੇ ਪੀ.ਸੀ.ਆਰ. ਦੀ ਗਸ਼ਤ ਅਤੇ ਰੋਜ਼ਾਨਾ ਨਾਕਾਬੰਦੀ ਕਰਕੇ ਗੈਰ ਸਮਾਜੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣਗੇ।