DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੀਚੇਵਾਲ ਨੇ ਕਿਸਾਨਾਂ ਨੂੰ ਖਾਦ ਮੁਹੱਈਆ ਕਰਵਾਈ

ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਮੰਡ ਇਲਾਕੇ ਦੇ ਕਿਸਾਨਾਂ ਦੀ ਸਹਾਇਤਾ ਲਈ ਆਪਣੀ ਰਾਜ ਸਭਾ ਦੀ ਤਨਖਾਹ ’ਚੋਂ 100 ਕੱਟੇ ਖਾਦ ਦੇ ਮੁਹੱਈਆ ਕਰਵਾਏ ਗਏ ਹਨ। ਇਲਾਕੇ ਵਿੱਚ ਪਿਛਲੇ ਸੱਤ ਮਹੀਨਿਆਂ ਤੋਂ ਛੋਟੇ ਕਿਸਾਨਾਂ...

  • fb
  • twitter
  • whatsapp
  • whatsapp
Advertisement

ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਮੰਡ ਇਲਾਕੇ ਦੇ ਕਿਸਾਨਾਂ ਦੀ ਸਹਾਇਤਾ ਲਈ ਆਪਣੀ ਰਾਜ ਸਭਾ ਦੀ ਤਨਖਾਹ ’ਚੋਂ 100 ਕੱਟੇ ਖਾਦ ਦੇ ਮੁਹੱਈਆ ਕਰਵਾਏ ਗਏ ਹਨ। ਇਲਾਕੇ ਵਿੱਚ ਪਿਛਲੇ ਸੱਤ ਮਹੀਨਿਆਂ ਤੋਂ ਛੋਟੇ ਕਿਸਾਨਾਂ ਦੇ ਖੇਤ ਪੱਧਰੇ ਕਰਨ ਦੀ ਕਾਰਸੇਵਾ ਲਗਾਤਾਰ ਜਾਰੀ ਹੈ। ਅੱਜ ਮੰਡ ਇਲਾਕੇ ਵਿੱਚ ਲਗਪਗ 50 ਏਕੜ ਨਵੇਂ ਪੱਧਰੇ ਕੀਤੇ ਖੇਤਾਂ ਵਿੱਚ ਮੱਕੀ ਦੀ ਬਿਜਾਈ ਸ਼ੁਰੂ ਕਰਵਾਈ ਗਈ। ਇਸ ਤੋਂ ਪਹਿਲਾਂ ਪਿੰਡ ਬਾਊਪੁਰ ਵਿੱਚ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਇਲਾਕੇ ਭਰ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਇਲਾਕੇ ਵਿੱਚ ਕਾਰਸੇਵਾ ਦੇ ਕਾਰਜ ਸੰਗਤ ਦੇ ਸਹਿਯੋਗ ਨਾਲ ਨਿਰੰਤਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਨਵੰਬਰ ਮਹੀਨੇ ਤੱਕ ਕਰੀਬ 200 ਤੋਂ 250 ਖੇਤ ਪੱਧਰੇ ਕਰਕੇ ਕਣਕ ਦੀ ਬਿਜਾਈ ਕੀਤੀ ਗਈ ਸੀ। ਜਿਹੜੇ ਕਿਸਾਨਾਂ ਦੇ ਖੇਤ ਉਸ ਸਮੇਂ ਪੱਧਰੇ ਹੋਣ ਤੋਂ ਰਹਿ ਗਏ ਸਨ, ਉਨ੍ਹਾਂ ਦੇ ਖੇਤ ਤਿਆਰ ਕਰਕੇ ਹੁਣ ਮੱਕੀ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ। ਸਤਵਿੰਦਰ ਸਿੰਘ ਬੱਗਾ ਨੇ ਕਿਹਾ ਕਿ ਸੰਤ ਸੀਚੇਵਾਲ ਜ਼ਮੀਨ ਤੋਂ ਲੈ ਕੇ ਸੰਸਦ ਤੱਕ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ।

Advertisement
Advertisement
×