ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਮਸ਼ੀਨਰੀ ਤੇ ਵਾਹਨ ਜ਼ਬਤ

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਮਸ਼ੀਨਰੀ ਤੇ ਵਾਹਨ ਜ਼ਬਤ

ਢਿੱਲਵਾਂ ਪੁਲੀਸ ਵੱਲੋਂ ਕਬਜ਼ੇ ਵਿੱਚ ਲਿਆ ਟਿੱਪਰ ਅਤੇ ਜੇਸੀਬੀ।

ਪੱਤਰ ਪ੍ਰੇਰਕ

ਭੁਲੱਥ, 24 ਜੂਨ

ਢਿੱਲਵਾਂ ਪੁਲੀਸ ਨੇ ਮੰਡ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ’ਤੇ ਛਾਪਾ ਮਾਰਿਆ ਤਾਂ ਪੁਲੀਸ ਨੂੰ ਦੇਖ ਕੇ ਮੁਲਜ਼ਮ ਆਪਣੇ ਟਿੱਪਰ ਟਰਾਲੀਆਂ ਛੱਡ ਕੇ ਦੌੜ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਦੌਰਾਨ ਰੇਲਵੇ ਫਾਟਕ ਨੇੜੇ ਪੁੱਜੇ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸਰਬਜੀਤ ਸਿੰਘ ਵਾਸੀ ਮੰਡਰ ਬੇਟ ਜੋ ਬਿਲਡਿੰਗ ਮੈਟੀਰੀਅਲ ਦਾ ਕੰਮ ਕਰਦਾ ਹੈ ਜੋ ਅੱਜ ਆਪਣੇ ਨਾਲ ਕਰੀਬ 7-8 ਅਣਪਛਾਤੇ ਵਿਅਕਤੀਆਂ ਨਾਲ ਆਪਣੇ ਟਿੱਪਰ ਨੰਬਰ ਪੀਬੀ 08 - ਈਡਬਲਿਊ- 2697 ਅਤੇ ਇਕ ਟਰੈਕਟਰ ਸਵਰਾਜ 855 ਸਮੇਤ ਟਰਾਲੀ ਅਤੇ ਇਕ ਜੇਸੀਬੀ ਰੰਗ ਪੀਲਾ ਨਾਲ ਬਿਆਸ ਦਰਿਆ ਮੰਡ ਧਾਲੀਵਾਲ ਬੇਟ ਵਿੱਚੋਂ ਨਾਜਾਇਜ਼ ਮਾਈਨਿੰਗ ਕਰ ਰਿਹਾ ਹੈ। ਇਸ ਦੌਰਾਨ ਜਦ ਉਕਤ ਥਾਂ ’ਤੇ ਪੁਲੀਸ ਪਾਰਟੀ ਨੇ ਛਾਪਾ ਮਾਰਿਆ ਤਾਂ ਮਾਈਨਿੰਗ ਕਰ ਰਿਹਾ ਉਕਤ ਮੁਲਜ਼ਮ ਆਪਣੇ ਸਾਥੀਆਂ ਨਾਲ ਉੱਥੋਂ ਭੱਜ ਗਿਆ। ਇਸ ਦੌਰਾਨ ਪੁਲੀਸ ਨੇ ਉੱਥੋਂ ਨਜਾਇਜ਼ ਮਾਈਨਿੰਗ ’ਚ ਵਰਤੇ ਜਾਣ ਵਾਲੇ ਟਿੱਪਰ, ਜੇਸੀਬੀ, ਟਰੈਕਟ ਟਰਾਲੀ ਨੂੰ ਆਪਣੇ ਕਬਜ਼ੇ ’ਚ ਲੈ ਕੇ, ਉਕਤ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All