DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੇਖਵਾਂ ਨੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ

ਅਰਵਿੰਦ ਕੇਜਰੀਵਾਲ ਨੂੰ ਮਿਲਦੇ ਹੋਏ ਜਗਰੂਪ ਸਿੰਘ ਸੇਖਵਾਂ। -ਫੋਟੋ: ਸੱਖੋਵਾਲੀਆ ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ’ਤੇ...

  • fb
  • twitter
  • whatsapp
  • whatsapp
Advertisement
ਅਰਵਿੰਦ ਕੇਜਰੀਵਾਲ ਨੂੰ ਮਿਲਦੇ ਹੋਏ ਜਗਰੂਪ ਸਿੰਘ ਸੇਖਵਾਂ। -ਫੋਟੋ: ਸੱਖੋਵਾਲੀਆ

‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ’ਤੇ ਉਨ੍ਹਾਂ ਸ੍ਰੀ ਕੇਜਰੀਵਾਲ ਨੂੰ ਹਲਕਾ ਕਾਦੀਆਂ ਵਿੱਚ ‘ਆਪ’ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਹਲਕੇ ਅੰਦਰ ਹੋ ਰਹੇ ਵਿਕਾਸ ਕਾਰਜਾਂ ਸਬੰਧੀ ਵੀ ਜਾਣਕਾਰੀ ਦਿੱਤੀ। ਸਾਬਕਾ ਚੇਅਰਮੈਨ ਸੇਖਵਾਂ ਨੇ ਪਾਰਟੀ ਸੁਪਰੀਮੋ ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਸਰਗਰਮੀ ਨਾਲ ਪ੍ਰਚਾਰ ਕੀਤੇ ਜਾਣ ਬਾਰੇ ਦੱਸਦਿਆਂ ਭਰੋਸਾ ਦਿੱਤਾ ਕਿ ਹਲਕੇ ਦੇ ਵੋਟਰ ਕਰਵਾਏ ਗਏ ਵਿਕਾਸ ਕਾਰਜਾਂ ਕਰ ਕੇ ਫਿਰ ਤੋਂ ‘ਆਪ’ ਉਮੀਦਵਾਰ ਦੇ ਹੱਕ ਵਿੱਚ ਭੁਗਤਣਗੇ। ਸ੍ਰੀ ਕੇਜਰੀਵਾਲ ਨੇ ਸ੍ਰੀ ਸੇਖਵਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।

ਹੜ੍ਹ ਪੀੜਤਾਂ ਦੀ ਮਦਦ

ਦਸੂਹਾ: ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਯੁਵਕ ਸੇਵਾਵਾਂ ਕਲੱਬ ਅਸਰਫ਼ਪੁਰ (ਦਸੂਹਾ) ਵੱਲੋਂ 10 ਅਤੇ 11 ਹਜ਼ਾਰ ਰੁਪਏ ਦੇ ਦੋ ਚੈੱਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੂੰ ਦਿੱਤੇ ਗਏ। ਇਹ ਰਕਮ ਰਾਜ ਸਰਕਾਰ ਵੱਲੋਂ ਚਲਾਈ ਗਈ ਹੜ੍ਹ ਰਾਹਤ ਮੁਹਿੰਮ ਵਿੱਚ ਯੋਗਦਾਨ ਵਜੋਂ ਦਿੱਤੀ ਗਈ ਹੈ। ਵਿਭਾਗ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਦੇ ਨਿਰਦੇਸ਼ਾਂ ਤਹਿਤ ਸਕੂਲ ਆਫ ਐਮੀਨੈਂਸ ਦਸੂਹਾ ਦੇ ਮੁਖੀ ਗੁਰਦਿਆਲ ਸਿੰਘ ਅਤੇ ਐੱਨ ਐੱਸ ਐੱਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਲੈਕਚਰਾਰ ਬਲਜੀਤ ਸਿੰਘ ਦੀ ਅਗਵਾਈ ਵਿੱਚ ਇਹ ਮਨੁੱਖਤਾ ਭਰਪੂਰ ਯਤਨ ਕੀਤਾ ਗਿਆ ਹੈ। ਡੀ ਸੀ ਜੈਨ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤਾਂ ਦੇ ਸਮੇਂ ਸਮਾਜ ਦੇ ਹਰ ਵਰਗ ਦਾ ਮਿਲ-ਜੁਲ ਕੇ ਅੱਗੇ ਆਉਣਾ ਜ਼ਰੂਰੀ ਹੈ। -ਪੱਤਰ ਪ੍ਰੇਰਕ

Advertisement

ਸਕੂਲ ’ਚ ਵਿਗਿਆਨ ਤੇ ਕਲਾ ਮੇਲਾ

ਹੁਸ਼ਿਆਰਪੁਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਬਾਹਾ ਵਿੱਚ ਗਣਿਤ, ਵਿਗਿਆਨ, ਕਲਾ ਅਤੇ ਵਣਜ ਮੇਲੇ ਦੌਰਾਨ ਵਿਦਿਆਰਥੀਆਂ ਨੇ ਸ਼ਾਨਦਾਰ ਮਾਡਲ ਪੇਸ਼ ਕੀਤੇ। ਸਕੂਲ ਇੰਚਾਰਜ ਸੁਭਾਸ਼ ਸ਼ਰਮਾ ਦੀ ਨਿਗਰਾਨੀ ਹੇਠ ਹੋਏ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਰਚਨਾਤਮਕਤਾ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਮੇਲੇ ਵਿੱਚ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ, ਆਵਾਜਾਈ ਸੁਰੱਖਿਆ, ਪੁਲਾੜ ਵਿਗਿਆਨ, ਪਾਣੀ ਸੰਭਾਲ, ਵਪਾਰਕ ਮਾਡਲ ਅਤੇ ਕਲਾ ਅਤੇ ਸੱਭਿਆਚਾਰ ਨਾਲ ਸਬੰਧਤ ਵਿਸ਼ਿਆਂ ’ਤੇ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਪ੍ਰੀਤੀ ਬਾਲਾ, ਸੁਨੀਤਾ ਕੁਮਾਰੀ, ਨਵਨੀਤ ਠਾਕੁਰ, ਰਣਜੀਤ ਸਿੰਘ, ਪਰਮਜੀਤ ਸਿੰਘ, ਸੀਮਾ, ਗੁਰਮੀਤ ਕੌਰ, ਰੀਮਾ, ਸੁਰਿੰਦਰ ਕੌਰ, ਹਰਭਜਨ ਸਿੰਘ ਅਤੇ ਦੀਪਿਕਾ ਨੇ ਵਿਦਿਆਰਥੀਆਂ ਦਾ ਸਮਰਥਨ ਕਰਨ ਵਿੱਚ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ। ਸਕੂਲ ਇੰਚਾਰਜ ਸੁਭਾਸ਼ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨਵੀਨਤਾ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ। -ਨਿੱਜੀ ਪੱਤਰ ਪ੍ਰੇਰਕ

Advertisement

ਜੇ ਸੀ ਡੀ ਏ ਵੀ ਕਾਲਜ ਦੇ ਵਿਦਿਆਰਥੀ ਮੋਹਰੀ

ਦਸੂਹਾ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀ ਐੱਸ ਸੀ (ਆਨਰਜ਼) ਬਾਇਓ ਤਕਨਾਲੋਜੀ ਸਮੈਸਟਰ ਦੂਜਾ ਦੇ ਐਲਾਨੇ ਨਤੀਜਿਆਂ ਵਿੱਚ ਜਗਦੀਸ਼ ਚੰਦਰ ਡੀ ਏ ਵੀ (ਜੇ ਸੀ ਡੀ ਏ ਵੀ) ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਵਿਦਿਆਰਥਣ ਹਰਸ਼ਿਤਾ ਸ਼ਰਮਾ ਨੇ 7.79 ਸੀ ਜੀ ਪੀ ਏ, ਨਿਖਿਲ ਨੇ 7.67 ਅਤੇ ਕ੍ਰਿਤੀ ਮਨਹਾਸ ਨੇ 7.63 ਸੀ ਜੀ ਪੀ ਏ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿੱਚੋਂ ਕ੍ਰਮਵਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ। ਪ੍ਰਿੰਸੀਪਲ ਪ੍ਰੋ. ਮਹਾਜਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਭਾਗ ਮੁਖੀ ਡਾ. ਦੀਪਕ ਕੁਮਾਰ ਅਤੇ ਸਮੂਹ ਸਟਾਫ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਖੇਡਾਂ ਅਤੇ ਸੱਭਿਆਚਾਰਕ ਖੇਤਰ ਦੇ ਨਾਲ-ਨਾਲ ਪੜ੍ਹਾਈ ਵਿੱਚ ਵੀ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰੀ ਮੱਲਾਂ ਮਾਰ ਰਹੇ ਹਨ। -ਪੱਤਰ ਪ੍ਰੇਰਕ

ਗੁਰਮਤਿ ਮੁਕਾਬਲੇ ਦੇ ਜੇਤੂ ਸਨਮਾਨੇ

ਧਾਰੀਵਾਲ: ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿੱਚ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੀ ਅਗਵਾਈ ਹੇਠ ਸਕੂਲ ਵਿੱਚ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਅਤੇ ਰੰਗਰੇਟਾ ਗੁਰੂ ਕਾ ਬੇਟਾ ਬਖਸ਼ਿਸ਼ ਦਿਵਸ ਨੂੰ ਸਮਰਪਿਤ ਗੁਰਮਤਿ ਮੁਕਾਬਲੇ 2025 ਕਰਵਾਏ ਗਏ। ਇਸ ਦੌਰਾਨ ਵਿਦਿਆਰਥੀ ਜੰਨਤ ਪੁੱਤਰੀ ਰਾਜੇਸ਼ ਕੁਮਾਰ, ਤੈਨੀਰ ਕੌਰ ਪੁੱਤਰੀ ਅੰਮ੍ਰਿਤਪਾਲ ਸਿੰਘ, ਖਵਾਇਸਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ, ਮਨਦੀਪ ਕੌਰ ਪੁੱਤਰੀ ਸੇਵਾ ਸਿੰਘ, ਜਪਨੀਤ ਕੌਰ ਪੁੱਤਰੀ ਸਰਦਾਰ ਸਰਦੂਲ ਸਿੰਘ ਨੇ ਅਗਲੇ ਪੜਾਅ ਵਿੱਚ ਆਪਣੀ ਜਗ੍ਹਾ ਬਣਾਈ। ਇਸ ਤੋਂ ਇਲਾਵਾ ਸਕੂਲ ਦੇ 54 ਵਿਦਿਆਰਥੀਆਂ ਨੇ ਸਰਟੀਫਿਕੇਟ ਪ੍ਰਾਪਤ ਕੀਤੇ। ਪ੍ਰਿੰਸੀਪਲ ਕਿਰਨ ਕੇਸਰ ਨੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ

Advertisement
×