ਰੁਜ਼ਗਾਰ ਮੇਲਿਆਂ ਵਿੱਚ 455 ਨੌਜਵਾਨਾਂ ਦੀ ਨੌਕਰੀ ਲਈ ਚੋਣ

ਰੁਜ਼ਗਾਰ ਮੇਲਿਆਂ ਵਿੱਚ 455 ਨੌਜਵਾਨਾਂ ਦੀ ਨੌਕਰੀ ਲਈ ਚੋਣ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਸਤੰਬਰ

6ਵੇਂ ਮੈਗਾ ਰੁਜ਼ਗਾਰ ਮੇਲੇ ਅਧੀਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਬੀਡੀਪੀਓ ਰੁੜਕਾਂ ਕਲਾਂ ਦੇ ਦਫਤਰ ਵਿਚ ਲਗਾਏ ਗਏ ਦੋ ਰੁਜ਼ਗਾਰ ਮੇਲਿਆਂ ਦੌਰਾਨ ਅੱਜ ਲਗਪਗ 455 ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਸਫਲ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਜਿਥੇ 612 ਬੇਰੁਜ਼ਗਾਰ ਨੌਜਵਾਨਾਂ ਨੇ ਹਿੱਸਾ ਲਿਆ ਉਥੇ ਆਈਸੀਆਈਸੀਆਈ ਪਰੂਡੈਂਸੀਅਲ ਲਾਈਫ ਇੰਸ਼ੋਰੈਂਸ, ਐਨਆਈਆਈਟੀ, ਗਰਿੱਪਵੈਲ, ਜੇਐਮਸੀ ਪਲਾਈਵੁੱਡ, ਮਿਸਜ ਬੈਕਟਰ ਫੂਡ ਐਂਡ ਸਪੈਸ਼ਲਿਟੀਜ ਲਿਮ, ਏ-ਵਨ ਇੰਟਰਨੈਸ਼ਨਲ, ਪੁਖਰਾਜ ਹੈਲਥ ਕੇਅਰ, ਆਰਬੀ ਇੰਡਸਟਰੀਜ਼, ਜੀਥਰ ਮਸ਼ੀਨ ਟੂਲਜ, ਜਸਵੰਤ ਸਿੰਘ ਐਂਡ ਸੰਨਜ਼, ਬੋਨਟ ਮਸ਼ੀਨ ਟੂਲਜ਼, ਸਟੈਲਾ ਕੋਨਟੀਨੈਂਟਲ, ਜੀਐਨਏ ਇੰਡਸਟਰੀਜ਼ ਅਤੇ ਨਾਰਵੇ ਹਰਬਲ ਵਰਗੀਆਂ 14 ਕੰਪਨੀਆਂ ਨੇ ਨਿੱਜੀ ਅਤੇ ਆਨਲਾਈਨ ਜ਼ਰੀਏ ਸ਼ਿਰਕਤ ਕਰਦਿਆਂ 455 ਬੇਰੁਜ਼ਗਾਰ ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰੁਜ਼ਗਾਰ ਮੇਲੇ ਸਤੰਬਰ ਦੇ ਪੂਰੇ ਮਹੀਨੇ ਲਈ 6ਵੇਂ ਮੈਗਾ ਰੁਜ਼ਗਾਰ ਮੇਲੇ ਦੇ ਹਿੱਸੇ ਵਜੋਂ ਤੈਅ ਕੀਤੇ ਗਏ ਹਨ, ਜਿਸ ਦੌਰਾਨ ਹਿੱਸਾ ਲੈਣ ਵਾਲਿਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।

ਰੁਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਮਿਤੀ ’ਚ ਵਾਧਾ

ਅੰਮ੍ਰਿਤਸਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤਕ 6ਵਾਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਨ-ਲਾਈਨ ਵੈੱਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈੱਬ ਪੋਰਟਲ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਪੱਧਰੀ ਰੁਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਹੁਣ ਨੌਜਵਾਨ 17 ਸਤੰਬਰ ਤਕ ਵੈੱਬ ਪੋਰਟਲ ’ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All