ਵਾਤਾਵਰਨ ਸੰਭਾਲ ਬਾਰੇ ਸੈਮੀਨਾਰ
ਸਥਾਨਕ ਏ ਬੀ ਕਾਲਜ ਦੇ ਹਿੰਦੀ ਵਿਭਾਗ ਵੱਲੋਂ ਵਾਤਾਵਰਨ ਸੰਭਾਲ ਬਾਰੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਪ੍ਰਿੰਸੀਪਲ ਕੁਲਦੀਪ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਸੱਭਿਆਚਾਰਕ ਵਿਭਾਗ ਦੇ ਮੁਖੀ ਡਾ. ਅਨਿਲ ਡੋਗਰਾ ਅਤੇ ਹਿੰਦੀ ਵਿਭਾਗ ਦੇ ਮੁਖੀ ਡਾ. ਮਨੂ ਸ਼ਰਮਾ...
ਸਥਾਨਕ ਏ ਬੀ ਕਾਲਜ ਦੇ ਹਿੰਦੀ ਵਿਭਾਗ ਵੱਲੋਂ ਵਾਤਾਵਰਨ ਸੰਭਾਲ ਬਾਰੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਪ੍ਰਿੰਸੀਪਲ ਕੁਲਦੀਪ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਸੱਭਿਆਚਾਰਕ ਵਿਭਾਗ ਦੇ ਮੁਖੀ ਡਾ. ਅਨਿਲ ਡੋਗਰਾ ਅਤੇ ਹਿੰਦੀ ਵਿਭਾਗ ਦੇ ਮੁਖੀ ਡਾ. ਮਨੂ ਸ਼ਰਮਾ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ।
ਸੈਮੀਨਾਰ ਵਿੱਚ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਨੇ ਵਿਚਾਰ ਪੇਸ਼ ਕੀਤੇ। ਸ਼ਗੁਨ, ਪ੍ਰਿੰਸ ਅਤੇ ਪ੍ਰਗਤੀ ਨੇ ਕਿਹਾ ਕਿ ਹਰਿਆਲੀ ਖੁਸ਼ੀ ਲਿਆਉਂਦੀ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾਉਣਾ ਸਾਡਾ ਨੈਤਿਕ ਫਰਜ਼ ਹੈ। ਡਾ. ਮਨੂ ਸ਼ਰਮਾ ਨੇ ਕਿਹਾ ਕਿ ਵਧਦੇ ਤਾਪਮਾਨ ਨੂੰ ਘਟਾਉਣ ਲਈ ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਡਾ. ਅਨਿਲ ਡੋਗਰਾ ਨੇ ਕਿਹਾ ਕਿ ਹਰਿਆਲੀ ਜ਼ਿੰਦਗੀ ਦੀ ਪਛਾਣ ਹੈ ਅਤੇ ਸਾਨੂੰ ਸਭਨਾਂ ਨੂੰ ਇਸ ਨੂੰ ਪ੍ਰਾਪਤ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਪ੍ਰਿੰਸੀਪਲ ਪ੍ਰੋਫੈਸਰ ਕੁਲਦੀਪ ਗੁਪਤਾ ਨੇ ਕਿਹਾ ਕਿ ਧਰਤੀ ਦੀ ਸੁੰਦਰਤਾ ਰੁੱਖਾਂ ਦੀ ਛਾਂ ਵਿੱਚ ਛੁਪੀ ਹੋਈ ਹੈ। ਰੁੱਖ ਜ਼ਿੰਦਗੀ ਦੇ ਸੱਚੇ ਸਾਥੀ ਹਨ ਅਤੇ ਰੁੱਖ ਜ਼ਿੰਦਗੀ ਦਾ ਆਧਾਰ ਹਨ। ਉਨ੍ਹਾਂ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਕੁਦਰਤੀ ਅਸੰਤੁਲਨ ਹੋ ਰਿਹਾ ਹੈ, ਉਹ ਰੁੱਖਾਂ ਦੀ ਅੰਨ੍ਹੇਵਾਹ ਕਟਾਈ ਕਾਰਨ ਹੈ।

