ਕਿਸਾਨਾਂ ਨੂੰ ਗੰਨੇ ਦੀ ਬਿਜਾਈ ਸਬੰਧੀ ਉਸ਼ਾਹਿਤ ਕਰਨ ਲਈ ਸਹਿਕਾਰੀ ਖੰਡ ਮਿੱਲ ਨਕੋਦਰ ਵੱਲੋਂ ਬਲਾਕ ਲੋਹੀਆਂ ਖਾਸ ਦੇ ਪਿੰਡ ਮਹਿਰਾਜਵਾਲਾ ’ਚ ਕਿਸਾਨਾਂ ਲਈ ਸੈਮੀਨਾਰ ਲਾਇਆ ਗਿਆ। ਮਿੱਲ ਦੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ ਤੂਰ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਧੇਰੇ ਰਕਬੇ ਹੇਠ ਗੰਨੇ ਦੀ ਫ਼ਸਲ ਨੂੰ ਲਿਆਉਣ ਨਾਲ ਮਿੱਲ ਦੀ ਗੰਨਾ ਪਿੜ੍ਹਾਈ ਦੀ ਲੋੜ ਪੂਰੀ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਖੰਡ ਮਿੱਲ ਦੇ ਚੱਲਦੇ ਰਹਿਣ ਨਾਲ ਹੀ ਇਲਾਕਾ ਖੁਸ਼ਹਾਲ ਹੋ ਸਕਦਾ ਹੈ ਅਤੇ ਲੋਕਾਂ ਦਾ ਰੁਜ਼ਗਾਰ ਬਚ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਗੰਨੇ ਦੀ ਬਿਜਾਈ ਕਰਨ ਦਾ ਸੱਦਾ ਦਿੱਤਾ। ਮੁੱਖ ਗੰਨਾ ਵਿਕਾਸ ਅਫਸਰ ਅਵਤਾਰ ਸਿੰਘ ਨੇ ਕਿਸਾਨਾਂ ਨੂੰ ਗੰਨੇ ਦੀ ਬਿਜਾਈ ਵਾਸਤੇ ਮਿੱਲ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਗੰਨੇ ਦੀਆਂ ਕਿਸਮਾਂ, ਗੰਨੇ ਦੀ ਬਿਜਾਈ ਅਤੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ।
ਗੰਨਾ ਸਰਵੇਅਰ ਦਲਬੀਰ ਸਿੰਘ ਕਿਲੀ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਗੰਨਾ ਪਿੜ੍ਹਾਈ ਸੀਜ਼ਨ ਦੌਰਾਨ ਗੰਨੇ ਦੀਆਂ ਪਰਚੀਆਂ ਕੈਲੰਡਰ ਮੁਤਾਬਕ ਦਿੱਤੀਆਂ ਜਾਣਗੀਆਂ ਤੇ ਗੰਨਾ ਧੜੇ ਮੁਤਾਬਿਕ ਲਿਆ ਜਾਵੇਗਾ।

