ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਸਨੂਈ ਬੌਧਿਕਤਾ ਦੀ ਸਿੱਖਿਆ ਨੀਤੀ ਵਿੱਚ ਭੂਮਿਕਾ ਵਿਸ਼ੇ ’ਤੇ ਸੈਮੀਨਾਰ

ਜੰਗ ਬਹਾਦਰ ਸਿੰਘ ਸੇਖੋਂਗੜ੍ਹਸ਼ੰਕਰ, 23 ਮਾਰਚ ਇੱਥੋਂ ਦੇ ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖਾਲਸਾ ਕਾਲਜ ਆਫ ਐਜੂਕੇਸ਼ਨ ਮਾਹਿਲਪੁਰ ਵਿੱਚ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਮਸਨੂਈ ਬੌਧਿਕਤਾ ਦੀ ਸਿੱਖਿਆ ਨੀਤੀ ਵਿੱਚ ਭੂਮਿਕਾ ਵਿਸ਼ੇ ’ਤੇ ਕੌਮੀ ਸੈਮੀਨਾਰ...
Advertisement

ਜੰਗ ਬਹਾਦਰ ਸਿੰਘ ਸੇਖੋਂਗੜ੍ਹਸ਼ੰਕਰ, 23 ਮਾਰਚ

Advertisement

ਇੱਥੋਂ ਦੇ ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖਾਲਸਾ ਕਾਲਜ ਆਫ ਐਜੂਕੇਸ਼ਨ ਮਾਹਿਲਪੁਰ ਵਿੱਚ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਮਸਨੂਈ ਬੌਧਿਕਤਾ ਦੀ ਸਿੱਖਿਆ ਨੀਤੀ ਵਿੱਚ ਭੂਮਿਕਾ ਵਿਸ਼ੇ ’ਤੇ ਕੌਮੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ 153 ਡੈਲੀਗੇਟ ਅਤੇ ਰਿਸਰਚ ਸਕਾਲਰਾਂ ਸਮੇਤ ਡਿਗਰੀ ਕਾਲਜ ਅਤੇ ਬੀ.ਐੱਡ ਕਾਲਜ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸੈਮੀਨਾਰ ਵਿੱਚ ਕਾਲਜ ਡਿਵੈਲਪਮੈਂਟ ਕੌਂਸਲ ਦੇ ਡੀਨ ਡਾ. ਸੰਜੇ ਕੌਸ਼ਿਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਬੀ.ਐੱਡ ਕਾਲਜ ਦੇ ਪ੍ਰਿੰਸੀਪਲ ਡਾਕਟਰ ਰੋਹਤਾਸ਼ ਨੇ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਨਵੀਂ ਸਿੱਖਿਆ ਨੀਤੀ ਦੇ ਵੱਖ ਵੱਖ ਸਰੋਕਾਰਾਂ ਬਾਰੇ ਕਰਵਾਇਆ ਜਾ ਰਿਹਾ ਇਹ ਸੈਮੀਨਾਰ ਅੱਜ ਦੇ ਸਮੇਂ ਦਾ ਭਖਦਾ ਵਿਸ਼ਾ ਹੈ। ਉਨ੍ਹਾਂ ਸਿੱਖ ਐਜੂਕੇਸ਼ਨਲ ਕੌਂਸਲ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਇਸ ਸੈਮੀਨਾਰ ਲਈ ਧੰਨਵਾਦ ਕੀਤਾ। ਕੁੰਜੀਵਤ ਭਾਸ਼ਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਿਪਾਰਟਮੈਂਟ ਆਫ ਐਜੂਕੇਸ਼ਨ ਤੋਂ ਪ੍ਰੋਫੈਸਰ ਜਤਿੰਦਰ ਕੁਮਾਰ ਗਰੋਵਰ ਨੇ ਦਿੱਤਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਵੱਖ-ਵੱਖ ਸਰੋਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਸੈਮੀਨਾਰ ਦੇ ਪਹਿਲੇ ਸੈਸ਼ਨ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੀਡੀਓਈ ਵਿਭਾਗ ਦੇ ਮੁਖੀ ਡਾਕਟਰ ਜੀਸੂ ਜਸਕੰਵਰ ਸਿੰਘ ਨੇ ਵੱਖ-ਵੱਖ ਸਿੱਖਿਅਕ ਸੰਸਥਾਵਾਂ, ਨਵੀਂ ਸਿੱਖਿਆ ਨੀਤੀ ਤੇ ਮਸਨੂਈ ਬੌਧਿਕਤਾ ਦੇ ਅੰਤਰ ਸਬੰਧਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਤੋਂ ਡਾ. ਯੋਗੇਸ਼ ਮੋਹਨ ਨੇ ਨਵੀਂ ਸਿੱਖਿਆ ਨੀਤੀ ਸਮੇਤ ਮਨੁੱਖ ਦੀ ਬੌਧਿਕ ਸਮਰੱਥਾ ਅਤੇ ਮਸ਼ੀਨੀ ਬੌਧਿਕਤਾ ਦੀ ਸਮਰੱਥਾ ਬਾਰੇ ਵਿਚਾਰ ਪੇਸ਼ ਕੀਤੇ। ਸੈਮੀਨਾਰ ਦੇ ਤੀਜੇ ਸੈਸ਼ਨ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਪੁੱਜੇ ਰਿਸਰਚ ਸਕਾਲਰਾਂ ਨੇ ਵੀਹ ਤੋਂ ਵੱਧ ਖੋਜ ਪੱਤਰ ਪੇਸ਼ ਕੀਤੇ। ਸੈਮੀਨਾਰ ਦੇ ਮੁੱਖ ਮਹਿਮਾਨ ਕਾਲਜ ਦੇ ਵਿਕਾਸ ਕੌਂਸਲ ਦੇ ਡੀਨ ਪ੍ਰੋਫੈਸਰ ਸੰਜੇ ਕੌਸ਼ਿਕ ਨੇ ਪ੍ਰਬੰਧਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਖੋਜ ਦੇ ਖੇਤਰ ਵਿੱਚ ਮਸਨੂਈ ਬੌਧਿਕਤਾ ਦੇ ਪੈ ਰਹੇ ਪ੍ਰਭਾਵਾਂ ਵਾਲੇ ਵਿਚਾਰ ਸਾਂਝੇ ਕੀਤੇ। ਧੰਨਵਾਦੀ ਸ਼ਬਦ ਬੀਕੇਐੱਮ ਕਾਲਜ ਆਫ ਐਜੂਕੇਸ਼ਨ ਬਲਾਚੌਰ ਦੇ ਪ੍ਰਿੰਸੀਪਲ ਡਾ. ਬੀਐੱਸ ਜਮਵਾਲ ਨੇ ਸਾਂਝੇ ਕੀਤੇ।

Advertisement
Show comments