ਮਸਨੂਈ ਬੌਧਿਕਤਾ ਦੀ ਸਿੱਖਿਆ ਨੀਤੀ ਵਿੱਚ ਭੂਮਿਕਾ ਬਾਰੇ ਸੈਮੀਨਾਰ ਭਲਕੇ
ਗੜ੍ਹਸ਼ੰਕਰ: ਇਥੋਂ ਦੇ ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖਾਲਸਾ ਕਾਲਜ ਆਫ ਐਜੂਕੇਸ਼ਨ ਮਾਹਿਲਪੁਰ ਵਿੱਚ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਮਸਨੂਈ ਬੌਧਿਕਤਾ ਦੀ ਸਿੱਖਿਆ ਨੀਤੀ ਵਿੱਚ ਭੂਮਿਕਾ ਵਿਸ਼ੇ ’ਤੇ ਕੌਮੀ ਸੈਮੀਨਾਰ 22 ਮਾਰਚ ਨੂੰ ਕਰਵਾਇਆ ਜਾ ਰਿਹਾ...
Advertisement
ਗੜ੍ਹਸ਼ੰਕਰ:
ਇਥੋਂ ਦੇ ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖਾਲਸਾ ਕਾਲਜ ਆਫ ਐਜੂਕੇਸ਼ਨ ਮਾਹਿਲਪੁਰ ਵਿੱਚ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਮਸਨੂਈ ਬੌਧਿਕਤਾ ਦੀ ਸਿੱਖਿਆ ਨੀਤੀ ਵਿੱਚ ਭੂਮਿਕਾ ਵਿਸ਼ੇ ’ਤੇ ਕੌਮੀ ਸੈਮੀਨਾਰ 22 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਰੋਹਤਾਸ਼ ਨੇ ਦੱਸਿਆ ਕਿ ਕਾਲਜ ਦੀ ਪ੍ਰਬੰਧਕੀ ਕਮੇਟੀ ਸਿੱਖ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਹੇਠਾਂ ਕਰਵਾਏ ਜਾ ਰਹੇ ਇਸ ਸੈਮੀਨਾਰ ਵਿੱਚ ਕਾਲਜ ਡਿਵੈਲਪਮੈਂਟ ਕੌਂਸਲ ਦੇ ਡੀਨ ਡਾਕਟਰ ਸੰਜੇ ਕੌਸ਼ਿਕ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਸੈਮੀਨਾਰ ਵਿੱਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਵਿਸ਼ਾ ਮਾਹਰ ਆਪਣੇ ਖੋਜ ਪੱਤਰ ਪੇਸ਼ ਕਰਨਗੇ। -ਪੱਤਰ ਪ੍ਰੇਰਕ
Advertisement
Advertisement
Advertisement
×