ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਸੈਮੀਨਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਸਾਥੀ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਅੱਜ ਖਾਲਸਾ...
ਵਿਦਵਾਨਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਸਾਥੀ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਅੱਜ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਨੌਵੇਂ ਗੁਰੂ ਸਾਹਿਬ ਦੀ ਸ਼ਹਾਦਤ ਨੇ ਦੇਸ਼ ਦੇ ਲੋਕਾਂ ਨੂੰ ਧਾਰਮਿਕ ਅਜ਼ਾਦੀ ਨਾਲ ਜਿਊਣ ਦਾ ਮਾਰਗ ਦਿੱਤਾ। ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਸੰਸਾਰ ’ਤੇ ਅਮਨ ਦੇ ਸੁਨੇਹੇ ਲਈ ਨੌਵੇਂ ਗੁਰੂ ਵੱਲੋਂ ਦੂਸਰਿਆਂ ਲਈ ਦਿੱਤੀ ਸ਼ਹਾਦਤ ਨੂੰ ਵਿਸ਼ਵ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣਾ ਚਾਹੀਦਾ ਹੈ। ਸੈਮੀਨਰ ਦੌਰਾਨ ਡਾ. ਰੌਣਕੀ ਰਾਮ, ਡਾ. ਗੁਰਚਰਨਜੀਤ ਸਿੰਘ ਲਾਂਬਾ, ਡਾ. ਪਿਆਰੇ ਲਾਲ ਗਰਗ, ਡਾ. ਮੁਹੰਮਦ ਸਲੀਮ, ਡਾ. ਧਰਮ ਸਿੰਘ ਅਤੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਨੇ ਵੀ ਸੰਬੋਧਨ ਕੀਤਾ। ਖ਼ਾਲਸਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਹਿਲ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਸ਼ਲਾਘਾ ਕੀਤੀ। ਸਟੇਜ ਸੰਚਾਲਨ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੇ ਕੀਤਾ।

Advertisement

 

Advertisement
Show comments