ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸੈਮੀਨਾਰ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦੇਸ਼ ਦੇ ਲੋਹ ਪੁਰਸ਼ ਆਜ਼ਾਦੀ ਸੰਗਰਾਮੀਏ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ।...
ਵਿਜੀਲੈਂਸ ਬਿਊਰੋ ਵੱਲੋਂ ਜਾਗਰੂਕਤਾ ਹਫਤੇ ਸਬੰਧੀ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਰਵਾਏ ਸੈਮੀਨਾਰ ਮੌਕੇ ਐਸਐਸਪੀ ਹਰਪ੍ਰੀਤ ਸਿੰਘ ਮੰਡੇਰ ਦਾ ਸਨਮਾਨ ਕਰਦੇ ਪ੍ਰਬੰਧਕ। ਫੋਟੋ :ਸੇਖੋਂ
Advertisement
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦੇਸ਼ ਦੇ ਲੋਹ ਪੁਰਸ਼ ਆਜ਼ਾਦੀ ਸੰਗਰਾਮੀਏ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਸ ਐੱਸ ਪੀ ਹਰਪ੍ਰੀਤ ਸਿੰਘ ਮੰਡੇਰ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਐੱਸ ਪੀ ਮੇਜਰ ਸਿੰਘ ਪੰਜਾਬ ਬਿਊਰੋ ਇਨਵੈਸਟੀਗੇਸ਼ਨ, ਐੱਸ ਡੀ ਐੱਮ ਸੰਜੀਵ ਕੁਮਾਰ ਅਤੇ ਡੀ ਐੱਸ ਪੀ ਮਨਦੀਪ ਸਿੰਘ ਸੇਖੋਂ ਵਿਜੀਲੈਂਸ ਬਿਊਰੋ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਸਵਾਗਤੀ ਸ਼ਬਦ ਕਹੇ। ਸਹੁੰ ਚੁੱਕ ਸਮਾਰੋਹ ਵਿੱਚ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਕਦੇ ਵੀ ਰਿਸ਼ਵਤ ਨਾ ਲੈਣ ਅਤੇ ਨਾ ਹੀ ਰਿਸ਼ਵਤ ਦੇ ਕੇ ਕੰਮ ਕਰਵਾਉਣ ਦਾ ਸੰਕਲਪ ਲਿਆ। ਇਸ ਮੌਕੇ ਨਾਇਬ ਤਹਿਸੀਲਦਾਰ ਰਣਬੀਰ ਸਿੰਘ, ਨਗਰ ਪੰਚਾਇਤ ਦੇ ਪ੍ਰਧਾਨ ਦਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਮੁੱਗੋਵਾਲ ਹਾਜ਼ਰ ਸਨ।
Advertisement
